20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬੰਗਾ, 19 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸੀ।

Ad Position 21
No active advertisement
ਅਜੀਤ ਡੈਸਕ 20-10-2026
ਬੰਗਾ, 19 ਅਕਤੂਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਦੁਸਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ। ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਸੀ। ਸਮਾਗਮ ਦੌਰਾਨ ਦੁਸਹਿਰੇ ਦੇ ਧਾਰਮਿਕ ਤੇ ਸੱਭਿਆਚਾਰਕ ਮਹੱਤਵ ਬਾਰੇ ਚਾਨਣਾ ਪਾਇਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਵਿਜੈਦਸ਼ਮੀ ਦਾ ਇਹ ਪਵਿੱਤਰ ਤਿਉਹਾਰ ਸਾਨੂੰ ਸੱਚਾਈ, ਧਰਮ, ਨਿਮਰਤਾ ਤੇ ਸਦਾਚਾਰ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਭਗਵਾਨ ਰਾਮ, ਮਾਤਾ ਸੀਤਾ, ਲਕਸ਼ਮਣ ਤੇ ਭਗਵਾਨ ਹਨੂੰਮਾਨ ਦੀਆਂ ਮਨਮੋਹਕ ਪਹਿਰਾਵਿਆਂ ਵਾਲੀਆਂ ਝਲਕੀਆਂ ਪੇਸ਼ ਕਰਕੇ ਰਾਮਾਇਣ ਦੇ ਪਾਤਰਾਂ ਨੂੰ ਜੀਵੰਤ ਕਰ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਨੇ ਆਪਣੇ ਪ੍ਰੇਰਨਾਦਾਇਕ ਸੰਦੇਸ਼ ਵਿਚ ਕਿਹਾ ਕਿ ਦੁਸਹਿਰਾ ਸਿਰਫ਼ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕਰਨ ਦਾ ਤਿਉਹਾਰ ਨਹੀਂ, ਸਗੋਂ ਆਪਣੇ ਅੰਦਰ ਝਾਤ ਮਾਰਨ ਤੇ ਮਨ ਦੀਆਂ ਬੁਰਾਈਆਂ ਨੂੰ ਖ਼ਤਮ ਕਰਨ ਦਾ ਵੀ ਮੌਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਗਿਆਨ ਦੇਣਾ ਹੀ ਨਹੀਂ, ਸਗੋਂ ਵਿਦਿਆਰਥੀਆਂ ਵਿੱਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਵਿਖੇ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਨਵਾਂਸ਼ਹਿਰ ’ਚ ਇਨਸਾਫ਼ ਮੋਰਚੇ ਦੇ ਸੱਦੇ ’ਤੇ ਜਥੇਬੰਦੀਆਂ ਨੇ ਦਿੱਤਾ ਵਿਧਾਇਕ ਦੇ ਘਰ ਅੱਗੇ ਧਰਨਾ
Ad Position 24