20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਸੜੋਆ, 19 ਅਕਤੂਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰਮਾਇਣ ਨਾਲ ਸੰਬੰਧਤ ਵੱਖ-ਵੱਖ ਨਾਟਕ ਤੇ ਝਾਕੀਆਂ ਪੇਸ਼ ਕੀਤੀਆਂ।

Ad Position 21
No active advertisement
ਅਜੀਤ ਡੈਸਕ 20-10-2026
ਸੜੋਆ, 19 ਅਕਤੂਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰਮਾਇਣ ਨਾਲ ਸੰਬੰਧਤ ਵੱਖ-ਵੱਖ ਨਾਟਕ ਤੇ ਝਾਕੀਆਂ ਪੇਸ਼ ਕੀਤੀਆਂ। ਬੱਚਿਆਂ ਵਲੋਂ ਰਾਮ ਸੇਤੂ, ਭਗਵਾਨ ਹਨੂੰਮਾਨ ਤੇ ਨਵਰਾਤਰਿਆਂ ਨਾਲ ਸੰਬੰਧਤ ਝਾਕੀਆਂ ਰਾਹੀਂ ਭਾਰਤੀ ਸੱਭਿਆਚਾਰ ਤੇ ਧਾਰਮਿਕ ਪਰੰਪਰਾਵਾਂ ਨੂੰ ਦਰਸਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਦੁਸਹਿਰੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਦਾ ਜੀਵਨ ਸਾਨੂੰ ਮਰਿਆਦਾ, ਆਗਿਆਕਾਰੀ ਤੇ ਫਰਜ਼ਾਂ ਦੀ ਪਾਲਣਾ ਕਰਨ ਦੀ ਸਿੱਖਿਆ ਦਿੰਦਾ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਮਾਤਾ-ਪਿਤਾ ਦਾ ਸਤਿਕਾਰ ਕਰਨਾ ਅਤੇ ਉਨ੍ਹਾਂ ਦੇ ਚੰਗੇ ਮਾਰਗਦਰਸ਼ਨ ਨੂੰ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਮੈਡਮ ਗੀਤਿਕਾ ਚੰਦੇਲ ਨੇ ਕਿਹਾ ਕਿ ਭਗਵਾਨ ਰਾਮ ਤੇ ਲਕਸ਼ਮਣ ਦਾ ਜੀਵਨ ਸਾਨੂੰ ਸੱਚਾਈ, ਤਿਆਗ, ਭਾਈਚਾਰੇ ਤੇ ਫਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਵਿਚ ਕਰਵਾਏ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਤੇ ਚੰਗੇ ਨੈਤਿਕ ਮੁੱਲਾਂ ਨਾਲ ਜੋੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਧਰਮਿੰਦਰ ਸਿੰਘ, ਕੁਲਵਿੰਦਰ ਕੌਰ, ਪ੍ਰਵੀਨ ਕੋਸ਼ਲ, ਯੋਗਿਤਾ ਸ਼ਰਮਾ, ਪਵਨ ਕੁਮਾਰ, ਰਮਨ ਕੁਮਾਰ, ਨਰਿੰਦਰ ਸਿੰਘ, ਲਵਪ੍ਰੀਤ ਸਿੰਘ, ਰਮਨਪ੍ਰੀਤ ਸਿੰਘ, ਸੁਨੀਤਾ ਸ਼ਰਮਾ, ਸਪਨਾ ਦੇਵੀ, ਪੂਜਾ ਦੇਵੀ, ਰਾਜ ਕੁਮਾਰੀ, ਗੁਰਦੀਪ ਕੌਰ, ਸਾਕਸ਼ੀ ਕਟਾਰੀਆ, ਭਾਰਤੀ ਦੇਵੀ, ਸੁਖਪਾਲ ਤੇ ਪੀ. ਟੀ ਜੋਗਿੰਦਰ ਪਾਲ ਤੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ, ਬੀਜ ਤੇ ਕੀਟਨਾਸ਼ਕ ਡੀਲਰਾਂ ਦੀ ਅਚਾਨਕ ਚੈਕਿੰਗ ਅਗਲੀ ਖ਼ਬਰ ਸੁਰਿੰਦਰ ਸਿੰਘ ਸ਼ੀਂਹਮਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਨਿਯੁਕਤ
Ad Position 24