ਪਿੰਡ ਮੱਲ੍ਹਾ ਬੇਦੀਆਂ ਵਿਖੇ 23ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਵਿਚ 23ਵਾਂ ਸਾਲਾਨਾ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ। ਪਹਿਲੇ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ।
ਔੜ/ਝਿੰਗੜਾਂ, 19 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਮੱਲਾ ਬੇਦੀਆਂ ਵਿਖੇ ਸੰਤ ਬਾਬਾ ਜਗਵਾਣਾ ਸਾਹਿਬ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਵਲੋਂ ਸੰਤ ਬਾਬਾ ਜਗਵਾਣਾ ਸਾਹਿਬ ਦੀ ਯਾਦ ਵਿਚ 23ਵਾਂ ਸਾਲਾਨਾ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ। ਪਹਿਲੇ ਦਿਨ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ। ਤੀਜੇ ਦਿਨ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥਕ ਕਵੀਸ਼ਰ ਭਾਈ ਰਾਜਬੀਰ ਸਿੰਘ ਢਿੱਲੋਂ ਫਲਪੋਤਾ ਜਲੰਧਰ ਵਾਲਿਆਂ ਤੋਂ ਇਲਾਵਾ ਇੰਟਰਨੈਸ਼ਨਲ ਪੰਥਕ ਢਾਡੀ ਭਾਈ ਮਿਲਖਾ ਸਿੰਘ ਮੌਜੀ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਸੰਤ ਬਾਬਾ ਜਗਵਾਣਾ ਸਾਹਿਬ ਦੇ ਜੀਵਨ ਸੰਬੰਧੀ ਢਾਡੀ ਵਾਰਾਂ ਸੁਣਾ ਕੇ ਨਿਹਾਲ ਕੀਤਾ। ਹਰਨੇਕ ਸਿੰਘ ਨੇਕਾ ਸਾਬਕਾ ਸਰਪੰਚ ਮੱਲਾ ਬੇਦੀਆਂ ਵਲੋਂ ਸਟੇਜ ਸਕੱਤਰ ਦੀ ਵੱਡੀ ਜਿੰਮੇਵਾਰੀ ਨਿਭਾਉਂਦਿਆਂ ਉਨ੍ਹਾਂ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਤੇ ਦਾਨੀ ਸੱਜਣਾਂ ਦਾ ਪ੍ਰਬੰਧਕਾਂ ਦੀ ਤਰਫੋਂ ਧੰਨਵਾਦ ਕੀਤਾ। ਪ੍ਰਬੰਧਕ ਸੋਹਣ ਸਿੰਘ ਗਰਚਾ ਕੈਨੇਡਾ ਵਲੋਂ ਆਪਣੇ ਸਾਥੀ ਪ੍ਰਬੰਧਕਾਂ ਨਾਲ ਦਾਨੀ ਸੇਵਾਦਾਰਾਂ ਤੇ ਢਾਡੀ ਜਥਿਆਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕ ਸੋਹਣ ਸਿੰਘ ਗਰਚਾ ਕੈਨੇਡਾ, ਬਲਵੀਰ ਸਿੰਘ ਯੂ. ਕੇ., ਹਰਨੇਕ ਸਿੰਘ ਨੇਕਾ ਸਾਬਕਾ ਸਰਪੰਚ ਮੱਲਾ ਬੇਦੀਆਂ, ਸੁਰਜੀਤ ਸਿੰਘ ਗਰਚਾ, ਮੇਜਰ ਸਿੰਘ, ਸੁਖਦੇਵ ਸਿੰਘ ਗਰਚਾ, ਭਜਨ ਸਿੰਘ ਯੂ. ਐਸ. ਏ., ਬੂਟਾ ਸਿੰਘ ਸਾਬਕਾ ਸਰਪੰਚ, ਕੁਲਵੀਰ ਸਿੰਘ ਸੋਢੀ, ਹਰਪ੍ਰੀਤ ਸਿੰਘ ਹੈਪੀ, ਕੁਲਵਰਨ ਸਿੰਘ ਗਰਚਾ, ਸੁਖਵਿੰਦਰ ਸਿੰਘ ਗਰਚਾ, ਰਣਜੀਤ ਸਿੰਘ ਬੈਂਸ, ਰਵਿੰਦਰ ਸਿੰਘ, ਰਾਜਪ੍ਰੀਤ ਕੌਰ ਸਰਪੰਚ, ਕੁਲਵਿੰਦਰ ਕੌਰ, ਪ੍ਰਗਣ ਸਿੰਘ ਸੋਢੀ, ਚਮਨ ਲਾਲ, ਗੁਰਦਿਆਲ ਚੰਦ, ਪਾਲ ਪੰਚ, ਪ੍ਰਬੰਧਕਾਂ ਤੋਂ ਇਲਾਵਾ ਗ੍ਰਾਮ ਪੰਚਾਇਤ, ਪਿੰਡ ਵਾਸੀ ਤੇ ਐਨ. ਆਰ. ਆਈ. ਸੰਗਤਾਂ ਭਾਰੀ ਗਿਣਤੀ ਵਿਚ ਹਾਜ਼ਰ ਸਨ।