19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਨਵਾਂਸ਼ਹਿਰ ’ਚ ਰੋਬੀ ਕੰਗ ਦੇ ਘਰ ਅੱਗੇ ਧਰਨਾ

ਨਵਾਂਸ਼ਹਿਰ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਦੇ ਘਰ ਅੱਗੇ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ‘ਤੇ ਰੋਸ ਵਜੋਂ ਧਰਨਾ ਦਿੱਤਾ। ਪ੍ਰਭਜੋਤ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਜੋ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਗਿਆ ਸੀ, ਜਿਸ ਦਾ ਸ਼ਰੇਆਮ ਭਰੇ ਬਾਜ਼ਾਰ ‘ਚ ਕਤਲ ਕਰ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 20-10-2026
ਨਵਾਂਸ਼ਹਿਰ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਦੇ ਘਰ ਅੱਗੇ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਮਿੰਦਰ ਸਿੰਘ ਝੋਟਾ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ‘ਤੇ ਰੋਸ ਵਜੋਂ ਧਰਨਾ ਦਿੱਤਾ। ਪ੍ਰਭਜੋਤ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਜੋ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਦਾ ਵਿਰੋਧ ਕਰਨ ਗਿਆ ਸੀ, ਜਿਸ ਦਾ ਸ਼ਰੇਆਮ ਭਰੇ ਬਾਜ਼ਾਰ ‘ਚ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਾ ਸੌਦਾਗਰਾਂ, ਪੁਲਿਸ ਤੇ ਸੱਤਾਧਾਰੀ ਨੁਮਾਇੰਦਿਆਂ ਦਾ ਇਕ ਗੱਠਜੋੜ ਕੰਮ ਕਰ ਰਿਹਾ ਹੈ, ਜਿਸ ਦੀ ਛਤਰ-ਛਾਇਆ ਹੇਠ ਨਸ਼ਾ ਪਿੰਡ-ਪਿੰਡ, ਗਲੀ-ਗਲੀ ਵਿਕ ਰਿਹਾ ਹੈ ਅਤੇ ਘਰਾਂ ਦੇ ਘਰ ਉੱਜੜ ਰਹੇ ਹਨ। ਜਿਹੜੇ ਇਸ ਦੇ ਵਿਰੁੱਧ ਬੋਲਦੇ ਹਨ, ਉਨ੍ਹਾਂ ਦੀ ਰਾਖੀ ਕਰਨ ਦੀ ਥਾਂ ਉਨ੍ਹਾਂ ਨੂੰ ਹੀ ਕੁਚਲਿਆ ਜਾਂਦਾ ਹੈ। ਤਿੰਨ ਸਾਲ ਪਹਿਲਾਂ ਪਰਮਿੰਦਰ ਨੇ ਇਸੇ ਦੁਕਾਨਦਾਰ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਫੜਿਆ ਸੀ, ਪਰ ਨਤੀਜਾ ਕੀ ਨਿਕਲਿਆ ਕਿ ਦੁਕਾਨਦਾਰ ਨੂੰ ਰਿਵਾਲਵਰ ਦਾ ਲਾਇਸੈਂਸ ਮਿਲ ਗਿਆ ਅਤੇ ਪਰਮਿੰਦਰ ਨੂੰ ਤਿੰਨ ਮਹੀਨੇ ਜੇਲ੍ਹ ਕੱਟਣੀ ਪਈ। ਇਸ ਮੌਕੇ ‘ਤੇ ਵੱਖ-ਵੱਖ ਬੁਲਾਰਿਆਂ ਨੇ ਵਿਚਾਰ ਵੀ ਪੇਸ਼ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਮਨਦੀਪ ਸਿੰਘ ਕੋਟਲਾ ਨੇ ਦਾਣਾ ਮੰਡੀ ਮਾਹਲਾ ਕਲਾਂ ਤੇ ਲੰਗੇਆਣਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਉਣ ਵਾਲੇ ਤਿਉਹਾਰਾਂ ਤੇ ਵੱਖ-ਵੱਖ ਮੌਕਿਆਂ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ
Ad Position 24