ਡੇਂਗੂ ਦੇ ਮੱਛਰ ਨੂੰ ਘਰਾਂ ’ਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ਖੁਸ਼ਕ ਦਿਨ-ਏ. ਸੀ. ਐੱਸ. ਡਾ. ਬਲਜੀਤ ਕਮਲ
ਨਵਾਂਸ਼ਹਿਰ, 19 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਤਹਿਤ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਅਰਬਨ ਨਵਾਂਸ਼ਹਿਰ ਦੇ ਕੁਲਾਮ ਰੋਡ ਵਿਖੇ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਨਵਾਂਸ਼ਹਿਰ, 19 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਲਗਾਤਾਰ ਗਤੀਵਿਧੀਆਂ ਤਹਿਤ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਅਰਬਨ ਨਵਾਂਸ਼ਹਿਰ ਦੇ ਕੁਲਾਮ ਰੋਡ ਵਿਖੇ ਡੇਂਗੂ ਰੋਕਥਾਮ ਗਤੀਵਿਧੀਆਂ ਦਾ ਜਾਇਜ਼ਾ ਲਿਆ। ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੱਛਰਾਂ ਦੇ ਪੈਦਾ ਹੋਣ ਵਾਲੇ ਸੰਭਾਵੀ ਸਥਾਨਾਂ ਦੀ ਨਿਯਮਿਤ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਡਾ. ਬਲਜੀਤ ਕਮਲ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਸਾਫ਼ ਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਹਰ ਸੋਮਵਾਰ/ਸ਼ੁੱਕਰਵਾਰ ਨੂੰ ਖੁਸ਼ਕ ਦਿਨ ਮਨਾਉਂਦਿਆਂ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇ ਅਤੇ ਅਜਿਹੀਆਂ ਥਾਵਾਂ ਨੂੰ ਸਾਫ਼ ਤੇ ਸੁੱਕਾ ਰੱਖਿਆ ਜਾਵੇ। ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿਓ, ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਨੂੰ ਖ਼ਤਮ ਕਰੋ ਅਤੇ ਬੁਖ਼ਾਰ ਹੋਣ ’ਤੇ ਸਮੇਂ ਸਿਰ ਡਾਕਟਰੀ ਸਲਾਹ ਲਵੋ। ਸਾਂਝੇ ਯਤਨਾਂ ਨਾਲ ਹੀ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।