19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਨਗਰ ਕੌਂਸਲ ਤੇ ਪ੍ਰੈੱਸ ਕਲੱਬ ਰਾਹੋਂ ਦੀ ਮੀਟਿੰਗ

ਰਾਹੋਂ, 19 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸ਼ਹਿਰ ਰਾਹੋਂ ਦੀਆਂ ਸਮੱਸਿਆਵਾਂ ਦੇ ਹੱਲ, ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਨਗਰ ਕੌਂਸਲ ਰਾਹੋਂ ਵਿਖੇ ਪ੍ਰੈੱਸ ਕਲੱਬ ਰਾਹੋਂ, ਨਗਰ ਕੌਂਸਲ ਦੇ ਪ੍ਰਧਾਨ, ਸਮੂਹ ਕੌਂਸਲਰਾਂ ਤੇ ਸਮੂਹ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਪ੍ਰੈੱਸ ਕਲੱਬ ਵਲੋਂ ਸ਼ਹਿਰ ਵਿਚ ਆ ਰਹੀਆਂ ਵਿਸ਼ੇਸ਼ ਸਮੱਸਿਆਵਾਂ ਤੇ ਜਨਤਕ ਹਿੱਤਾਂ ਨਾਲ ਜੁੜੇ ਮੁੱਦੇ ਪ੍ਰਧਾਨ, ਕੌਂਸਲਰਾਂ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਗਏ।

Ad Position 21
No active advertisement
ਅਜੀਤ ਡੈਸਕ 20-10-2026
ਰਾਹੋਂ, 19 ਅਕਤੂਬਰ (ਉਂਕਾਰ ਸਿੰਘ ਰਾਠੋਰ)-ਸ਼ਹਿਰ ਰਾਹੋਂ ਦੀਆਂ ਸਮੱਸਿਆਵਾਂ ਦੇ ਹੱਲ, ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਉਦੇਸ਼ ਨਾਲ ਨਗਰ ਕੌਂਸਲ ਰਾਹੋਂ ਵਿਖੇ ਪ੍ਰੈੱਸ ਕਲੱਬ ਰਾਹੋਂ, ਨਗਰ ਕੌਂਸਲ ਦੇ ਪ੍ਰਧਾਨ, ਸਮੂਹ ਕੌਂਸਲਰਾਂ ਤੇ ਸਮੂਹ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਹੋਈ। ਪ੍ਰੈੱਸ ਕਲੱਬ ਵਲੋਂ ਸ਼ਹਿਰ ਵਿਚ ਆ ਰਹੀਆਂ ਵਿਸ਼ੇਸ਼ ਸਮੱਸਿਆਵਾਂ ਤੇ ਜਨਤਕ ਹਿੱਤਾਂ ਨਾਲ ਜੁੜੇ ਮੁੱਦੇ ਪ੍ਰਧਾਨ, ਕੌਂਸਲਰਾਂ ਅਤੇ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦੇ ਗਏ। ਮੀਟਿੰਗ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਹਾਜ਼ਰ ਪ੍ਰੈੱਸ ਕਲੱਬ ਦੇ ਮੈਂਬਰਾਂ, ਕੌਂਸਲਰਾਂ ਤੇ ਅਧਿਕਾਰੀਆਂ ਨੇ ਵਾਰੀ-ਵਾਰੀ ਆਪਣੇ ਸੁਝਾਅ ਪੇਸ਼ ਕੀਤੇ ਤੇ ਸ਼ਹਿਰ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਨਗਰ ਕੌਂਸਲ ਰਾਹੋਂ ਦੀ ਪ੍ਰਧਾਨ ਰਸ਼ਮੀ ਰਣਦੇਵ ਨੇ ਕਿਹਾ ਕਿ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਨਾ ਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਪ੍ਰੈੱਸ ਕਲੱਬ ਵਲੋਂ ਲੋਕਾਂ ਨਾਲ ਸੰਬੰਧਤ ਮੁੱਦਿਆਂ ਨੂੰ ਉਠਾਉਣਾ ਤੇ ਸ਼ਹਿਰ ਦੀ ਬਿਹਤਰੀ ਲਈ ਸੁਝਾਅ ਦੇਣਾ ਇਕ ਸਾਰਥਕ ਉਪਰਾਲਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੀਟਿੰਗ ਦੌਰਾਨ ਸਾਹਮਣੇ ਆਏ ਸੁਝਾਵਾਂ ’ਤੇ ਵਿਚਾਰ-ਵਟਾਂਦਰਾ ਕਰਕੇ ਆਉਣ ਵਾਲੇ ਸਮੇਂ ’ਚ ਲੋੜੀਂਦੇ ਫ਼ੈਸਲੇ ਲਏ ਜਾਣਗੇ ਤੇ ਸ਼ਹਿਰ ਦੇ ਵਿਕਾਸ ਲਈ ਸੰਭਵ ਉਪਰਾਲੇ ਕੀਤੇ ਜਾਣਗੇ। ਪ੍ਰਧਾਨ ਰਸ਼ਮੀ ਰਣਦੇਵ ਵਲੋਂ ਪ੍ਰੈੱਸ ਕਲੱਬ ਰਾਹੋਂ ਨੂੰ ਦਫ਼ਤਰ ਮੁਹਈਆ ਕਰਵਾਉਣ ‘ਤੇ ਵੀ ਵਿਚਾਰ ਕਰਨ ਲਈ ਕਿਹਾ। ਮੀਟਿੰਗ ਵਿਚ ਪੇਸ਼ ਕੀਤੇ ਗਏ ਸੁਝਾਵਾਂ ’ਤੇ ਆਉਣ ਵਾਲੇ ਸਮੇਂ ਵਿਚ ਵਿਚਾਰ ਕਰਕੇ ਫ਼ੈਸਲੇ ਲੈਣ ਦੀ ਗੱਲ ਕਹੀ ਗਈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਸ਼ਮੀ ਰਣਦੇਵ, ਕੌਂਸਲਰ ਮਹਿੰਦਰ ਸਿੰਘ ਸੰਧੂ, ਕੌਂਸਲਰ ਦਵਿੰਦਰ ਕੌਰ ਭਾਗੀ, ਕੌਂਸਲਰ ਊਸ਼ਾ ਰਾਣੀ, ਕੌਂਸਲਰ ਜਸਵਿੰਦਰ ਚੋਪੜਾ, ਕੌਂਸਲਰ ਮਨਜੀਤ ਲਾਲ ਚੁੰਬਰ, ਕੌਂਸਲਰ ਸਿਮਰਨਜੋਤ ਭਾਰਤੀ, ਕੌਂਸਲਰ ਰਣਧੀਰ ਸਿੰਘ, ਕੌਂਸਲਰ ਬਿਮਲ ਕੁਮਾਰ, ਪੱਤਰਕਾਰ ਭਾਈਚਾਰੇ ਵਲੋਂ ਨਰੇਸ਼ ਪ੍ਰਭਾਕਰ, ਗੌਰਵ ਗਾਬਾ, ਆਸ਼ੂ ਦਿਗਵਾ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਰੋਹਿਤ ਜੈਨ, ਜਤਿੰਦਰ ਕੁਮਾਰ ਮਹਿੰਮੀ, ਸਾਬਕਾ ਕੌਂਸਲਰ ਬਲਦੇਵ ਸਿੰਘ ਭਾਗੀ, ਮੁਕੇਸ਼ ਚੋਪੜਾ, ਰਾਜੀਵ ਵਸ਼ਿਸ਼ਟ, ਰਘਵਿੰਦਰ ਸਿੰਘ, ਜਗਦੀਪ ਸਿੰਘ, ਰਵਿੰਦਰ ਸਿੰਘ, ਮਨਜੀਤ ਕੌਰ, ਅਮਨਦੀਪ ਸਿੰਘ, ਰਿੰਪਲ ਮੱਟੂ, ਬਲਵੀਰ ਕੌਰ, ਕਰਨ, ਰਿਸ਼ਭ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨ ਚੰਦ ਨੱਥਾ ਨੰਗਲ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪੀ. ਡਬਲਿਊ. ਡੀ ਫ਼ੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ
Ad Position 24