21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਚੌਰ ਪੁਲਿਸ ਵਲੋਂ ਮੈਡੀਕਲ ਸਟੋਰ ਸੰਚਾਲਕਾਂ ਨਾਲ ਅਹਿਮ ਮੀਟਿੰਗ

ਬਲਾਚੌਰ, 20 ਅਕਤੂਬਰ (ਨਰੇਸ਼ ਧੌਲ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਚੌਰ ਪੁਲਿਸ ਪ੍ਰਸ਼ਾਸਨ ਵੱਲੋਂ ਹਲਕੇ ਦੇ ਮੈਡੀਕਲ ਸਟੋਰ ਸੰਚਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.

Ad Position 21
No active advertisement
ਨਸ਼ਿਆਂ ਦੀ ਰੋਕਥਾਮ ਲਈ ਮੈਡੀਕਲ ਸਟੋਰ ਸੰਚਾਲਕ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ਦੇਣ -ਡੀ.ਐੱਸ.ਪੀ ਹੇਮੰਤ ਮਲਹੋਤਰਾ 21-10-2026
ਬਲਾਚੌਰ, 20 ਅਕਤੂਬਰ (ਨਰੇਸ਼ ਧੌਲ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਲਾਚੌਰ ਪੁਲਿਸ ਪ੍ਰਸ਼ਾਸਨ ਵੱਲੋਂ ਹਲਕੇ ਦੇ ਮੈਡੀਕਲ ਸਟੋਰ ਸੰਚਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐੱਸ.ਪੀ ਬਲਾਚੌਰ ਹੇਮੰਤ ਮਲਹੋਤਰਾ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਨਸ਼ਿਆਂ ਦੀ ਰੋਕਥਾਮ ਲਈ ਮੈਡੀਕਲ ਸਟੋਰ ਸੰਚਾਲਕਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਤਾਲਮੇਲ ਮਜ਼ਬੂਤ ਕਰਨਾ ਸੀ। ਇਸ ਮੌਕੇ ਨਸ਼ਿਆਂ ਦੀ ਸਮੱਸਿਆ ਅਤੇ ਨਸ਼ੀਲੀਆਂ ਦਵਾਈਆਂ ਦੀ ਗੈਰ ਕਾਨੂੰਨੀ ਵਿਕਰੀ ਨੂੰ ਰੋਕਣ ਵਿੱਚ ਮੈਡੀਕਲ ਸਟੋਰ ਸੰਚਾਲਕਾਂ ਦੀ ਭੂਮਿਕਾ ਬਾਰੇ ਚਰਚਾ ਕੀਤੀ ਗਈ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਮੈਡੀਕਲ ਸਟੋਰ ਸੰਚਾਲਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਨਸ਼ੇ ਦੇ ਮਕਸਦ ਲਈ ਦਵਾਈਆਂ ਦੀ ਦੁਰਵਰਤੋਂ ਰੋਕਣ ਵਾਸਤੇ ਨਿਯਮਾਂ ਦੀ ਪਾਲਣਾ ਅਤੇ ਸ਼ੱਕੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣਾ ਜ਼ਰੂਰੀ ਹੈ। ਇਸ ਮੀਟਿੰਗ ਰਾਹੀਂ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਬਲਾਚੌਰ ਦੇ ਪ੍ਰਧਾਨ ਡਾਕਟਰ ਸਤਨਾਮ ਪਨੇਸਰ ਅਤੇ ਜਨਰਲ ਸੈਕਟਰੀ ਡਾਕਟਰ ਜਗਦੀਸ਼ ਛਾਬੜਾ ਨੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ। ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ, ਸਿਹਤ ਵਿਭਾਗ, ਮੈਡੀਕਲ ਸਟੋਰ ਸੰਚਾਲਕਾਂ ਅਤੇ ਆਮ ਲੋਕਾਂ ਵਿਚਕਾਰ ਆਪਸੀ ਸਹਿਯੋਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਅਤੇ ਨਸ਼ਿਆਂ ਦੀ ਗੈਰਕਾਨੂੰਨੀ ਸਪਲਾਈ ਰੋਕਣ ਸਬੰਧੀ ਇਹ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਡਾਕਟਰ ਸਤਨਾਮ ਪਨੇਸਰ ਪ੍ਰਧਾਨ, ਡਾਕਟਰ ਜਗਦੀਸ਼ ਛਾਬੜਾ ਜਨਰਲ ਸੈਕਟਰੀ, ਡਿੰਪੀ ਜੈਨ, ਬਲਦੇਵ ਸਿੰਘ ਪਨੇਸਰ ਕਾਠਗੜ੍ਹ, ਗੋਪਾਲ ਕ੍ਰਿਸ਼ਨ ਸ਼ਰਮਾ ਪੋਜੇਵਾਲ, ਅਜੇ ਕੁਮਾਰ ਪੋਜੇਵਾਲ, ਪ੍ਰਦੀਪ ਕੁਮਾਰ ਥੋਪੀਆ, ਸੁੱਚਾ ਸਿੰਘ ਸੜੋਆ, ਬਲਵੀਰ ਮਜਾਰੀ, ਆਮਨ ਸਾਹਿਬਾ, ਕੁਲਬੀਰ ਸਿੰਘ ਚਣਕੋਆ, ਸੈਂਪਲਾਂ ਭੱਦੀ, ਵਿੱਕੀ ਚਾਹਲ, ਰਕੇਸ਼ ਕੁਮਾਰ ਕਾਠਗੜ੍ਹ, ਮਦਨ ਸੁੱਧਾਮਾਜਰਾ, ਕਪਿਲ ਰੱਕੜਾਂ, ਗੁਰਵੀਰ ਸਿੰਘ ਰਾਓ ਰੈਲ ਮਾਜਰਾ, ਹਰਦੀਪ ਸਿੰਘ, ਰਾਜੇਸ਼ ਸੋਨੀ, ਦੀਪਕ ਰਾਣਾ, ਪਰਮਜੀਤ, ਪਾਲੀ ਮੈਡੀਕੋਜ, ਵਿਜੇ ਭੱਦੀ, ਦਿਲਬਾਗ ਸਿੰਘ, ਵਿੱਕੀ ਸੂਰੀ, ਬਲਜੀਤ ਸਿੰਘ ਰੰਧਾਵਾ, ਰਿੱਕੂ ਚਾਹਲ ਮੁੱਤੋੱ ਇਥੇ ਤਹਿਸੀਲ ਬਲਾਚੌਰ ਦੇ ਬਹੁ ਗਿਣਤੀ ਕੈਮਿਸਟ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਹਿਲ ਗਹਿਲਾ ਵਿਖੇ 142ਵਾਂ ਦੁਸਹਿਰਾ ਮੇਲਾ ਧੂਮ-ਧਾਮ ਨਾਲ ਮਨਾਇਆ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸਲਵਾਣਾ ਸਾਹਿਬ ਮਾਲੋਮਜਾਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ
Ad Position 24