21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਾਬਾ ਭਾਈ ਸਿੱਖ ਦੀ ਯਾਦ ’ਚ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਨਾਲ ਮਨਾਇਆ

ਨਵਾਂਸ਼ਹਿਰ, 20 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿੰਡ ਹਿਆਲਾ ਵਿਖੇ ਬਾਬਾ ਭਾਈ ਸਿੱਖ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਭਾਈ ਸਿੱਖ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਜੋੜ ਮੇਲੇ ਤਹਿਤ ਦੀਵਾਨ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 21-10-2026
ਨਵਾਂਸ਼ਹਿਰ, 20 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪਿੰਡ ਹਿਆਲਾ ਵਿਖੇ ਬਾਬਾ ਭਾਈ ਸਿੱਖ ਦੀ ਪਾਵਨ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਭਾਈ ਸਿੱਖ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਜੋੜ ਮੇਲੇ ਤਹਿਤ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ ਰਿਆੜ ਅਤੇ ਬਾਬਾ ਗੁਲਾਬ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕਥਾ, ਕੀਰਤਨ ਅਤੇ ਹਰਿ ਜਸ ਰਾਹੀਂ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਢਾਡੀ ਜਥਾ ਜਸਦੀਪ ਸਿੰਘ ਨਗਾਰਾ, ਢਾਡੀ ਜਥਾ ਰਿਪਨਜੀਤ ਸਿੰਘ ਅਤੇ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਅਤੇ ਭਾਈ ਜਤਿੰਦਰ ਸਿੰਘ ਵੱਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ। ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਜਿਨ੍ਹਾਂ ਇੰਨੀ ਵੱਡੀ ਗਿਣਤੀ ਵਿੱਚ ਗੁਰਦੁਆਰਾ ਬਾਬਾ ਭਾਈ ਸਿੱਖ ਦੇ ਅਸਥਾਨ ‘ਤੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਗੁ. ਸੰਗਤਪੁਰਾ ਪੰਡੋਰਾ ਮੁਹੱਲਾ ਨਵਾਂਸ਼ਹਿਰ ਵਿਖੇ ਹੋਇਆ ਅਖੰਡ ਕੀਰਤਨ ਸਮਾਗਮ ਅਗਲੀ ਖ਼ਬਰ ਅਸ਼ੋਕ ਕੁਮਾਰ ਸਰਪੰਚ ਭੋਲੇਵਾਲ ਨੂੰ ਐਕਸ ਸਰਵਿਸ ਵਿੰਗ ਦਾ ਜ਼ਿਲ੍ਹਾ ਕੋਆਰਡੀਨੇਟਰ ਬਣਨ ’ਤੇ ਆਗੂਆਂ ਵਧਾਈ ਦਿੱਤੀ
Ad Position 24