21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਕਾਹਮਾ ਵਲੋਂ ਸਮਾਰਟ ਸਕੂਲ ਬੀਰਮਪੁਰ ਨੂੰ 2 ਲੱਖ ਰੁਪਏ ਦੀ ਰਾਸ਼ੀ ਭੇਟ

ਨਵਾਂਸ਼ਹਿਰ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੀ. ਐਮ.

Ad Position 21
No active advertisement
ਸ. ਹਰਦੇਵ ਸਿੰਘ ਕਾਹਮਾ ਸਕੂਲ ਲਈ ਰਾਸ਼ੀ ਭੇਟ ਕਰਨ ਸਮੇਂ। 21-10-2026
ਨਵਾਂਸ਼ਹਿਰ, 20 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੀਰਮਪੁਰ ਵਿਖੇ ਸਕੂਲ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸ. ਹਰਦੇਵ ਸਿੰਘ ਕਾਹਮਾ, ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਟੀਸਟਾ ਐਗਰੋ ਇੰਡਸਟਰੀਜ਼ ਲਿਮਟਿਡ, ਕਲਕੱਤਾ ਵੱਲੋਂ ਸਕੂਲ ਨੂੰ 2 ਲੱਖ ਰੁਪਏ ਦੀ ਦਾਨ ਰਾਸ਼ੀ ਭੇਟ ਕੀਤੀ ਗਈ। ਇਹ ਰਾਸ਼ੀ ਖ਼ਾਸ ਤੌਰ ’ਤੇ ਪੇਂਡੂ ਖੇਤਰ ਦੀਆਂ ਵਿਦਿਆਰਥਣਾਂ ਦੀ ਪੜ੍ਹਾਈ ਅਤੇ ਉਨ੍ਹਾਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਹੈੱਡਮਾਸਟਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਪ੍ਰਬੰਧਨ ਅਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ, ਉਨ੍ਹਾਂ ਦੇ ਸਰਬਪੱਖੀ ਵਿਕਾਸ ਅਤੇ ਸਕੂਲ ਦੀਆਂ ਸਹੂਲਤਾਂ ਵਿੱਚ ਸੁਧਾਰ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਹਰਦੇਵ ਸਿੰਘ ਕਾਹਮਾ ਵੱਲੋਂ ਦਿੱਤੀ ਗਈ ਇਹ ਸਹਾਇਤਾ ਸਕੂਲ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਵੇਗੀ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਨੇ ਸਕੂਲ ਦਾ ਦੌਰਾ ਕੀਤਾ ਅਤੇ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਇੰਸ, ਕੰਪਿਊਟਰ, ਬਿਊਟੀ ਐਂਡ ਵੈਲਨੈੱਸ ਅਤੇ ਟੈਲੀਕਾਮ ਵਿਸ਼ਿਆਂ ਨਾਲ ਸਬੰਧਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਾਡਲਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਵਿਦਿਆਰ ਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸ. ਕਾਹਮਾ ਨੇ ਸਕੂਲ ਦੀਆਂ ਸੀਨੀਅਰ ਸੈਕੰਡਰੀ ਜਮਾਤਾਂ ਵਿੱਚ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਵੱਧ ਧਿਆਨ ਦੇਣ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ. ਹਰਦੇਵ ਸਿੰਘ ਕਾਹਮਾ ਨੇ ਆਪਣੇ ਮੇਰਾ ਪੰਜਾਬ, ਮੇਰੀ ਪੰਜਾਬੀ, ਮੇਰੇ ਪੰਜਾਬੀ ਪ੍ਰੋਜੈਕਟ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਪ੍ਰੋਜੈਕਟ ਦਾ ਉਦੇਸ਼ ਨੌਜਵਾਨਾਂ ਨੂੰ ਸਿੱਖਿਆ, ਮਿਹਨਤ ਅਤੇ ਪੰਜਾਬੀ ਵਿਰਸੇ ਨਾਲ ਜੋੜਨਾ, ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਰਹਿ ਕੇ ਰੁਜ਼ਗਾਰ ਦੇ ਮੌਕੇ ਤਲਾਸ਼ਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਨੌਜਵਾਨ ਆਪਣੇ ਮਾਤਾ-ਪਿਤਾ ਦੀ ਸੇਵਾ ਕਰਦਿਆਂ ਸਮਾਜ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਣ। ਸਕੂਲ ਦੇ ਹੈੱਡਮਾਸਟਰ ਸੁਖਵਿੰਦਰ ਕੁਮਾਰ ਨੇ ਕਾਹਮਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖਿਲਾਫ ਲੋਕਾਂ ਨੂੰ ਜਗਾਉਣ ਲਈ ਫੂਕਿਆ “ਚਿੱਟੇ ਦਾ ਰਾਵਣ” ਅਗਲੀ ਖ਼ਬਰ ਸ਼ੁੱਭ ਤੇ ਅਸ਼ੁੱਭ ਕਰਮ ਕਰਨ ਨਾਲ ਜੀਵ ਦੇ ਭਾਗ ਬਣਦੇ ਹਨ ਚਾਰ ਪਦਾਰਥ ਅਰਥ, ਧਰਮ, ਕਾਮ, ਮੋਕਸ਼ - ਅਚਾਰੀਆ ਸਵਾਮੀ ਚੇਤਨਾ ਨੰਦ...
Ad Position 24