ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦੇ ਪੋਤਰੇ ਮਾ. ਜੁਝਾਰ ਸਿੰਘ ਰੱਕੜ ਦਾ ਦਿਹਾਂਤ
ਬਲਾਚੌਰ, 20 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦੇ ਪੋਤਰੇ ਮਾਸਟਰ ਜੁਝਾਰ ਸਿੰਘ ਸਦੀਵੀ ਵਿਛੋੜਾ ਦੇ ਗਏ, ਉਹ 90 ਸਾਲਾਂ ਦੇ ਸਨ। ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ ਦੇ ਸਾਬਕਾ ਜਨਰਲ ਸੈਕਟਰੀ ਅਤੇ ਗੌਰਮਿੰਟ ਟੀਚਰਜ ਯੂਨੀਅਨ ਅਤੇ ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਹੱਕੀ ਮੰਗਾਂ ਲਈ ਕੀਤੇ ਸੰਘਰਸ਼ਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਮਾਸਟਰ ਜੁਝਾਰ ਸਿੰਘ ਰੱਕੜ ਜਿਹੜੇ ਲੇਖਕ ਵੀ ਸਨ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰੱਕੜਾਂ ਬੇਟ ਵਿਖੇ ਕਰ ਦਿੱਤਾ ਗਿਆ।
ਬਲਾਚੌਰ, 20 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦੇ ਪੋਤਰੇ ਮਾਸਟਰ ਜੁਝਾਰ ਸਿੰਘ ਸਦੀਵੀ ਵਿਛੋੜਾ ਦੇ ਗਏ, ਉਹ 90 ਸਾਲਾਂ ਦੇ ਸਨ। ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ ਦੇ ਸਾਬਕਾ ਜਨਰਲ ਸੈਕਟਰੀ ਅਤੇ ਗੌਰਮਿੰਟ ਟੀਚਰਜ ਯੂਨੀਅਨ ਅਤੇ ਪੰਜਾਬ ਸਟੇਟ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਹੱਕੀ ਮੰਗਾਂ ਲਈ ਕੀਤੇ ਸੰਘਰਸ਼ਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਮਾਸਟਰ ਜੁਝਾਰ ਸਿੰਘ ਰੱਕੜ ਜਿਹੜੇ ਲੇਖਕ ਵੀ ਸਨ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਰੱਕੜਾਂ ਬੇਟ ਵਿਖੇ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿੱਖਾ ਨੂੰ ਅਗਨੀ ਉਨ੍ਹਾਂ ਦੇ ਪੋਤਰੇ ਗਗਨਦੀਪ ਸਿੰਘ ਰੱਕੜ ਨੇ ਦਿਖਾਈ। ਇਸ ਮੌਕੇ ਬਾਪੂ ਰਣਬੀਰ ਸਿੰਘ ਰਾਏਪੁਰ, ਬਾਬਾ ਜਗਜੀਵਨ ਸਿੰਘ ਰੋਪੜ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਰੱਕੜ, ਜਸਪਾਲ ਸਿੰਘ ਰੱਕੜ, ਮਾਸਟਰ ਮੋਹਨ ਸਿੰਘ ਰਾਏ, ਬੱਬਰ ਅਕਾਲੀ ਰਤਨ ਸਿੰਘ ਯਾਦਗਾਰੀ ਟਰੱਸਟ ਦੇ ਸਾਬਕਾ ਅਹੁਦੇਦਾਰ ਮਾਸਟਰ ਸਵਰਨ ਸਿੰਘ, ਪੈਨਸ਼ਨਰ ਅੇਸੋਸ਼ੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਸੋਮ ਲਾਲ ਥੋਪੀਆ, ਬਲਾਕ ਪ੍ਰਧਾਨ ਮਾਸਟਰ ਸੋਹਨ ਸਿੰਘ ਸੁੱਜੋਵਾਲ, ਮਾਸਟਰ ਹਰੀ ਸਿੰਘ ਰੱਕੜ, ਲੈਕਚਰਚ ਵਰਿੰਦਰ ਕੁਮਾਰ ਬਛੋੜੀ, ਸੰਦੀਪ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਸੁਖਜਿੰਦਰ ਸਿੰਘ, ਸੀਤਲ ਸਿੰਘ ਮਾਨ, ਸੁਖਵਿੰਦਰ ਸਿੰਘ, ਬਲਵੰਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।