ਅਮਰਦੀਪ ਸਕੂਲ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਕਰਵਾਇਆ
ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ ਬਾਰ੍ਹਵੀਂ ਜਮਾਤ ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਸਰਹੰਦ ਅਤੇ ਚਮਕੌਰ ਸਾਹਿਬ ਵਿਖੇ ਲਿਜਾਇਆ। ਪ੍ਰਿੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸਹਿ ਵਿੱਦਿਅਕ ਗਤੀਵਿਧੀਆਂ ਚੱਲਦੀਆਂ ਰਹਿੰਦੀਆਂ ਹਨ।
ਮੁਕੰਦਪੁਰ, 20 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਦੇ ਬਾਰ੍ਹਵੀਂ ਜਮਾਤ ਕਾਮਰਸ ਤੇ ਆਰਟਸ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਸਰਹੰਦ ਅਤੇ ਚਮਕੌਰ ਸਾਹਿਬ ਵਿਖੇ ਲਿਜਾਇਆ। ਪ੍ਰਿੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਦੇ ਸਰਬ-ਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਸਹਿ ਵਿੱਦਿਅਕ ਗਤੀਵਿਧੀਆਂ ਚੱਲਦੀਆਂ ਰਹਿੰਦੀਆਂ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਦੇ ਤਹਿਤ ਇਸ ਵਿੱਦਿਅਕ ਟੂਰ ਦਾ ਪ੍ਰਬੰਧ ਕੀਤਾ। ਇਸ ਵਿੱਦਿਅਕ ਟੂਰ ਨੂੰ ਸਵੇਰੇ 6 ਵਜੇ ਸਰਦਾਰ ਗੁਰਚਰਨ ਸਿੰਘ ਸ਼ੇਰਗਿੱਲ ਬਾਨੀ ਚੇਅਰਮੈਨ ਅਮਰਦੀਪ ਸੰਸਥਾਵਾਂ ਨੇ ਰਵਾਨਾ ਕੀਤਾ ਅਤੇ ਸ਼ਾਮ 7 ਵਜੇ ਇਸ ਟੂਰ ਦੀ ਵਾਪਸੀ ਹੋਈ। ਵਿਦਿਆਰਥੀਆਂ ਨੇ ਸਰਹੰਦ ਅਤੇ ਚਮਕੌਰ ਸਾਹਿਬ ਦੇ ਇਤਿਹਾਸਿਕ ਸਥਾਨਾਂ ਦੇ ਦਰਸ਼ਨ ਕੀਤੇ। ਲੈਕਚਰਾਰ ਬਲਵਿੰਦਰ ਸਿੰਘ ਨੇ ਨਾਲ-ਨਾਲ ਇਨ੍ਹਾਂ ਇਤਿਹਾਸਿਕ ਸਥਾਨਾਂ ਦੇ ਇਤਿਹਾਸ ਤੋਂ ਵੀ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਇਸ ਟੂਰ ਦੇ ਨਾਲ ਲੈਕਚਰਾਰ ਗੁਰਪ੍ਰੀਤ ਕੌਰ ਤੇ ਲੈਕਚਰਾਰ ਨੀਤੀਕਾ ਨਾਲ ਸਨ।