21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਡੀ.ਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੁਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ 21, 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਸੱਦੇ ‘ਤੇ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ, ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਜ਼ਿਲ੍ਹੇ ਦੇ ਸਮੁੱਚੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ।

Ad Position 21
No active advertisement
ਮੁੱਖ ਮੰਤਰੀ ਵਲੋਂ ਮੀਟਿੰਗ ਦੇ ਵਾਅਦੇ ਤੋਂ ਭੱਜਣ ਦੀ ਨਿਖੇਧੀ 22-10-2026
ਨਵਾਂਸ਼ਹਿਰ, 21 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੁਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ 10 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ 21, 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਸੱਦੇ ‘ਤੇ ਜ਼ਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੋਸ ਰੈਲੀ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ, ਸਰਕਾਰੀ ਸਕੂਲਾਂ ਦੇ ਅਧਿਆਪਕ ਅਤੇ ਜ਼ਿਲ੍ਹੇ ਦੇ ਸਮੁੱਚੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਖਾਸ ਤੌਰ ‘ਤੇ ਅਧਿਆਪਕਾਂਵਾਂ, ਮਹਿਲਾ ਮੁਲਾਜ਼ਮਾਂ, ਮਿਡ-ਡੇ-ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਮਲਕੀਤ ਸਿੰਘ, ਕਰਨੈਲ ਸਿੰਘ, ਨਰਿੰਦਰ ਕੁਮਾਰ ਮਹਿਤਾ, ਜਸਵਿੰਦਰ ਸਿੰਘ ਔਜਲਾ, ਰਾਮ ਲੁਭਾਇਆ, ਬਿਕਰਮਜੀਤ ਸਿੰਘ, ਸੋਮ ਲਾਲ, ਰਾਮ ਕਿਸ਼ਨ ਪਲੀ-ਝਿੱਕੀ, ਜਸਵੀਰ ਸਿੰਘ ਮੋਰੋਂ, ਕੁਲਦੀਪ ਸਿੰਘ, ਮੋਹਣ ਸਿੰਘ ਬੂਟਾ, ਹਰਮਿੰਦਰ ਸਿੰਘ ਉਪਲ, ਦਲਜੀਤ ਸਿੰਘ, ਮਨਿੰਦਰ ਸਿੰਘ, ਲਖਵੀਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਸ਼ਕੁੰਤਲਾ ਸਰੋਏ, ਗੁਰਦੇਵ ਕੌਰ, ਜੁਝਾਰ ਸਿੰਘ ਸਹੂੰਗੜਾ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਸਮੂਹ ਮੰਗਾਂ ਨੂੰ ਹੱਲ ਕਰਨ ਲਈ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਮੀਟਿੰਗ ਕਰਨ ਦੇ ਵਾਅਦੇ ਤੋਂ ਭੱਜਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪਿਛਲੀ ਵਾਰ 27 ਅਗਸਤ ਦੀ ਹੜਤਾਲ ਵਾਲੇ ਦਿਨ ਮੀਟਿੰਗ ਦਾ ਸਮਾਂ ਦੇਣ ਵਾਂਗ ਇਸ ਵਾਰ ਵੀ 21 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਵਾਲੇ ਦਿਨ ਹੀ ਮੀਟਿੰਗ ਦਾ ਪੱਤਰ ਜਾਰੀ ਕੀਤਾ ਹੈ, ਜਿਸ ਨੂੰ ਤਾਲਮੇਲ ਕਮੇਟੀ ਨੇ ਰੱਦ ਕਰ ਦਿੱਤਾ ਹੈ। ਆਗੂਆਂ ਨੇ ਸਰਕਾਰ ਨੂੰ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕਰਨ ‘ਤੇ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਦੀ ਚਿਤਾਵਨੀ ਦਿੱਤੀ। ਇਸ ਰੋਸ ਰੈਲੀ ਨੂੰ ਕਰਨੈਲ ਸਿੰਘ ਸੰਧੂ ਸਾਬਕਾ ਸੂਬਾ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ, ਕੁਲ ਹਿੰਦ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਦੌਲਤਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਦਨ ਲਾਲ, ਗੁਰਦੀਸ਼ ਸਿੰਘ, ਅਜੈ ਕੁਮਾਰ ਚਾਹੜ ਮਜਾਰਾ, ਜਗਦੀਸ਼ ਕੁਮਾਰ, ਗੁਰਦੀਸ਼ ਸਿੰਘ, ਨਰਿੰਦਰ ਭਾਰਟਾ, ਜਗਜੀਤ ਸਿੰਘ, ਕਮਲਦੇਵ, ਅਜੀਤ ਰਾਮ ਬੰਗਾ, ਬਲਵੀਰ ਸਿੰਘ ਗੁਰਾਇਆ, ਕਮਲਦੇਵ, ਨੀਲਮ, ਰਾਜ ਰਾਣੀ, ਗੁਰਵਿੰਦਰ ਸਿੰਘ ਸੋਨਾ, ਸੋਹਣ ਸਿੰਘ, ਜਗਦੀਸ਼ ਜਾਡਲਾ ਆਗੂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰ ਬਹਿਰਾਮ ’ਚ ਚੋਰੀ ਅਗਲੀ ਖ਼ਬਰ ਪੰਜਾਬ ਰਾਜ ਖੇਡਾਂ ’ਚ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਦੀ ਰਹੀ ਝੰਡੀ
Ad Position 24