22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਮੰਗੂਵਾਲ ਫੁੱਟਬਾਲ ਅਕੈਡਮੀ ਦੀ ਟੀਮ ਰਹੀ ਜੇਤੂ

ਬੰਗਾ, 21 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਵਿੱਚ ਫੁੱਟਬਾਲ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਰਾਊਂਡ ਗਲਾਸ ਪੰਜਾਬ ਫੁੱਟਬਾਲ ਕਲੱਬ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੀਆਂ ਫੁੱਟਬਾਲ ਅਕੈਡਮੀਆਂ ਨਾਲ ਟਾਈ-ਅਪ ਕੀਤਾ ਹੋਇਆ ਹੈ। ਜਿਸ ਤਹਿਤ ਸਾਰੇ ਜ਼ਿਲ੍ਹਿਆਂ ‘ਚ ਫੁੱਟਬਾਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-10-2026
ਬੰਗਾ, 21 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਵਿੱਚ ਫੁੱਟਬਾਲ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਰਾਊਂਡ ਗਲਾਸ ਪੰਜਾਬ ਫੁੱਟਬਾਲ ਕਲੱਬ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੀਆਂ ਫੁੱਟਬਾਲ ਅਕੈਡਮੀਆਂ ਨਾਲ ਟਾਈ-ਅਪ ਕੀਤਾ ਹੋਇਆ ਹੈ। ਜਿਸ ਤਹਿਤ ਸਾਰੇ ਜ਼ਿਲ੍ਹਿਆਂ ‘ਚ ਫੁੱਟਬਾਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੇ ਪਿੰਡ ਭੂਤਾਂ ਵਿਖੇ 10 ਅਕਤੂਬਰ ਤੋਂ 17 ਅਕਤੂਬਰ ਤੱਕ ਜ਼ਿਲ੍ਹਾ ਕੋਆਰਡੀਨੇਟਰ ਲਾਡੀ ਫੁੱਟਬਾਲ ਪਲੇਅਰ ਭੂਤਾਂ ਦੇ ਯਤਨ ਸਦਕਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਅੰਡਰ-14 ਟੀਮਾਂ ਦਾ ਫਾਈਨਲ ਮੁਕਾਬਲਾ ਲੰਗੜੋਆ ਫੁੱਟਬਾਲ ਅਕੈਡਮੀ ਬਨਾਮ ਮੰਗੂਵਾਲ ਫੁੱਟਬਾਲ ਅਕੈਡਮੀ ਦਰਮਿਆਨ ਖੇਡਿਆ ਗਿਆ। ਜਿਸ ‘ਚ ਮੰਗੂਵਾਲ ਫੁੱਟਬਾਲ ਅਕੈਡਮੀ ਜ਼ਿਲ੍ਹਾ ਐੱਸ.ਬੀ.ਐੱਸ ਨਗਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਿੱਚ ਸਫਲ ਰਹੀ। ਸੋਨ ਤਗਮਾ ਜਿੱਤ ਕੇ ਇੰਟਰ ਡਿਸਟ੍ਰਿਕਟ ਟੂਰਨਾਮੈਂਟ ਵਿੱਚ ਭਾਗ ਲੈਣ ਲਈ ਕੁਆਲੀਫਾਈ ਕੀਤਾ। ਲੰਗੜੋਆ ਅਕੈਡਮੀ ਨੂੰ ਚਾਂਦੀ ਦਾ ਤਗਮਾ ਮਿਲਿਆ। ਮੁੱਖ ਮਹਿਮਾਨ ਸੰਤ ਆਤਮ ਪ੍ਰਕਾਸ਼ ਅਤੇ ਉਨਾਂ ਦੇ ਨਾਲ ਜ਼ਿਲ੍ਹਾ ਕੋਆਰਡੀਨੇਟਰ ਲਾਡੀ ਫੁੱਟਬਾਲ ਪਲੇਅਰ ਭੂਤਾਂ, ਸਤਨਾਮ ਸਿੰਘ, ਜੱਸੀ ਫੁੱਟਬਾਲ ਪਲੇਅਰ ਤੇ ਕਮੇਟੀ ਮੈਂਬਰਾਂ ਤੋਂ ਜੇਤੂ ਟਰਾਫੀ ਤੇ ਸੋਨ ਤਗਮਾ ਕੋਚ ਅਤਿੰਦਰ ਮਨੀ ਅਤੇ ਮੰਗੂਵਾਲ ਫੁੱਟਬਾਲ ਅਕੈਡਮੀ ਦੇ ਖਿਡਾਰੀਆਂ ਨੇ ਪ੍ਰਾਪਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੇਰਾ ਸੰਤ ਬਾਬਾ ਅਤਰਦਾਸ ਲੜੋਆ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ 27 ਨੂੰ
Ad Position 24