22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿੱਚ ਦੁਰਗਾ ਨੌਮੀ ਅਤੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿੱਚ ਦੁਰਗਾ ਨੌਮੀ ਅਤੇ ਦੁਸਹਿਰੇ ਦਾ ਤਿਉਹਾਰ ਵੱਡੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 22-10-2026
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸਤਲੁਜ ਵਿਦਿਆਨੰਦ ਪਬਲਿਕ ਸਕੂਲ ਵਿੱਚ ਦੁਰਗਾ ਨੌਮੀ ਅਤੇ ਦੁਸਹਿਰੇ ਦਾ ਤਿਉਹਾਰ ਵੱਡੇ ਉਤਸ਼ਾਹ, ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਸਕੂਲ ਵਿੱਚ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਛੋਟੇ-ਛੋਟੇ ਵਿਦਿਆਰਥੀਆਂ ਨੇ ਮਾਂ-ਦੁਰਗਾ ਦੇ ਵੱਖ-ਵੱਖ ਸਰੂਪਾਂ ਨੂੰ ਦਰਸਾਉਂਦਿਆਂ ਸੁੰਦਰ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥੀਆਂ ਨੇ ਰਵਾਇਤੀ ਪਹਿਰਾਵੇ ਵਿੱਚ ਸੱਜ ਕੇ ਭਾਰਤੀ ਸੱਭਿਆਚਾਰ ਅਤੇ ਧਾਰਮਿਕ ਪਰੰਪਰਾਵਾਂ ਦੀ ਸੁੰਦਰ ਝਲਕ ਪੇਸ਼ ਕੀਤੀ। ਸਕੂਲ ਦਾ ਮਾਹੌਲ ਭਗਤੀਪੂਰਨ ਅਤੇ ਉਤਸ਼ਾਹ ਭਰਿਆ ਰਿਹਾ। ਦੁਸਹਿਰੇ ਦੇ ਤਿਉਹਾਰ ਦੇ ਮਹੱਤਵ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਇਹ ਤਿਉਹਾਰ ਬੁਰਾਈ ਉੱਤੇ ਅਛਾਈ, ਅਸੱਤ ਉੱਤੇ ਸੱਤ ਅਤੇ ਅਧਰਮ ਉੱਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਵਿਦਿਆਰਥੀਆਂ ਨੂੰ ਭਗਵਾਨ ਸ਼੍ਰੀ ਰਾਮ ਦੇ ਆਦਰਸ਼ਾਂ ਨੂੰ ਅਪਣਾਉਣ ਅਤੇ ਆਪਣੇ ਜੀਵਨ ਵਿੱਚ ਸੱਤ, ਇਮਾਨਦਾਰੀ, ਸਦਾਚਾਰ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਪ੍ਰਧਾਨ ਜੇ.ਕੇ ਜੱਗੀ, ਸੀ.ਈ.ਓ ਮਨਮੋਹਨ ਕਾਲੀਆ, ਪ੍ਰਿੰਸੀਪਲ ਹਰਪ੍ਰੀਤ ਕੌਰ, ਕੋਆਰਡੀਨੇਟਰ ਆਕਾਂਕਸ਼ਾ ਅਤੇ ਸਾਰੀਆਂ ਅਧਿਆਪਕਾਵਾਂ ਨੇ ਵਿਦਿਆਰਥੀਆਂ ਨੂੰ ਇਸ ਮੌਕੇ ਦੀ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲਸਾੜਾ ਸਕੂਲ ਵਿਖੇ ਮਹਿੰਦਰਜੀਤ ਸਿੰਘ ਦੀ ਯਾਦ ’ਚ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਡੇਰਾ ਸੰਤ ਬਾਬਾ ਅਤਰਦਾਸ ਲੜੋਆ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ
Ad Position 24