23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸਾਡੇ ਬਜ਼ੁਰਗ ਸਾਡਾ ਮਾਣ ਤਹਿਤ ਤਲਵਾੜਾ ਬਲਾਕ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ

ਤਲਵਾੜਾ, 21 ਅਕਤੂਬਰ (ਐੱਚ. ਐੱਸ.

Ad Position 21
No active advertisement
ਅਜੀਤ ਡੈਸਕ 22-10-2026
ਤਲਵਾੜਾ, 21 ਅਕਤੂਬਰ (ਐੱਚ.ਐੱਸ.ਮਿੱਠੂ)- ਸਟੇਟ ਐਕਸ਼ਨ ਪਲਾਨ ਫ਼ਾਰ ਸੀਨੀਅਰ ਸਿਟੀਜ਼ਨ 2026-27 ਤਹਿਤ ਜ਼ਿਲ੍ਹਾ ਸਮਾਜ ਭਲਾਈ ਅਫ਼ਸਰ ਰਾਜਕੁਮਾਰੀ ਦੀ ਦੇਖ-ਰੇਖ, ਡੀ.ਪੀ.ਓ. ਮਧੂ ਅੰਬਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ਕਮਿਊਨਿਟੀ ਹਾਲ ਬਹਿ ਨੰਗਲ (ਕਮਾਹੀ ਦੇਵੀ) ਬਲਾਕ ਤਲਵਾੜਾ ਵਿਖੇ ‘ਸਾਡੇ ਬਜ਼ੁਰਗ ਸਾਡਾ ਮਾਣ’ ਪ੍ਰੋਗਰਾਮ ਤਹਿਤ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੇ-ਆਪਣੇ ਵਿਭਾਗਾਂ ਵੱਲੋਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬਜ਼ੁਰਗਾਂ ਨੂੰ ਸਰਕਾਰੀ ਸਹੂਲਤਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿਚ ਸਾਂਝ ਕੇਂਦਰ, ਸੇਵਾ ਕੇਂਦਰ, ਪੰਜਾਬ ਨੈਸ਼ਨਲ ਬੈਂਕ, ਵਿੱਤੀ ਸਾਖਰਤਾ ਸਿਖਲਾਈ ਵਿਭਾਗ ਅਤੇ ਮੁਫ਼ਤ ਕਾਨੂੰਨੀ ਸੇਵਾ ਅਥਾਰਿਟੀ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। ਕੈਂਪ ਵਿਚ ਇਲਾਕੇ ਦੇ ਬਜ਼ੁਰਗਾਂ ਤੋਂ ਇਲਾਵਾ ਪੰਚਾਇਤ ਮੈਂਬਰਾਂ, ਸਰਪੰਚਾਂ, ਪੰਚਾਂ ਅਤੇ ਆਂਗਣਵਾੜੀ ਵਰਕਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਸਟੇਜ ਦਾ ਸੰਚਾਲਨ ਸੁਪਰਵਾਈਜ਼ਰ ਸੁਸ਼ਮਾ ਦੇਵੀ ਵੱਲੋਂ ਬਾਖ਼ੂਬੀ ਨਿਭਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਆਇਓਡੀਨ ਦੀ ਮਹੱਤਤਾ ਸੰਬੰਧੀ ਮਰੀਜ਼ਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸਮੁੰਦੜਾ ਵਿਖੇ ਦੁਸਹਿਰਾ ਉਤਸਵ ਧੂਮ-ਧਾਮ ਨਾਲ ਮਨਾਇਆ
Ad Position 24