ਕਾਠਗੜ੍ਹ ਦੀ ਮੇਨ ਮਾਰਕੀਟ ’ਚ ਰਿਪੇਅਰ ਦੌਰਾਨ ਸਕੂਟਰੀ ਨੂੰ ਲੱਗੀ ਭਿਆਨਕ ਅੱਗ
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਮੇਨ ਮਾਰਕੀਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਸਕੂਟਰ ਰਿਪੇਅਰ ਦੀ ਦੁਕਾਨ ’ਤੇ ਰਿਪੇਅਰ ਕੀਤੀ ਜਾ ਰਹੀ ਸਕੂਟਰੀ ਨੂੰ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਸਕੂਟਰੀ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੁਕਾਨ ਦੇ ਅੰਦਰ ਪਏ ਹੋਰ ਸਾਮਾਨ ਤੱਕ ਪਹੁੰਚਣ ਦਾ ਖ਼ਤਰਾ ਬਣ ਗਿਆ।
ਕਾਠਗੜ੍ਹ, 21 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੀ ਮੇਨ ਮਾਰਕੀਟ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਸਕੂਟਰ ਰਿਪੇਅਰ ਦੀ ਦੁਕਾਨ ’ਤੇ ਰਿਪੇਅਰ ਕੀਤੀ ਜਾ ਰਹੀ ਸਕੂਟਰੀ ਨੂੰ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਦੇਖਦੇ ਹੀ ਦੇਖਦੇ ਪੂਰੀ ਸਕੂਟਰੀ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਦੁਕਾਨ ਦੇ ਅੰਦਰ ਪਏ ਹੋਰ ਸਾਮਾਨ ਤੱਕ ਪਹੁੰਚਣ ਦਾ ਖ਼ਤਰਾ ਬਣ ਗਿਆ। ਆਸ-ਪਾਸ ਦੀਆਂ ਦੁਕਾਨਾਂ ਦੇ ਦੁਕਾਨਦਾਰ ਤੇ ਰਾਹਗੀਰ ਮੌਕੇ ’ਤੇ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਇਸ ਮੌਕੇ ਮੌਜੂਦ ਲੋਕਾਂ ਨੇ ਮਕੈਨਿਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨਾਂ ਦੀ ਰਿਪੇਅਰ ਕਰਦੇ ਸਮੇਂ ਬੈਟਰੀ ਦੀ ਤਾਰ ਪਹਿਲਾਂ ਕੱਢ ਦਿੱਤੀ ਜਾਵੇ ਅਤੇ ਸੁਰੱਖਿਆ ਦੇ ਸਾਰੇ ਨਿਯਮਾਂ ਦਾ ਪਾਲਣ ਕੀਤਾ ਜਾਵੇ। ਪੁਲਿਸ ਨੇ ਵੀ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਲੋਕਾਂ ਦੀ ਸੂਝ-ਬੂਝ ਦੀ ਸ਼ਲਾਘਾ ਕੀਤੀ।