23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸਰਕਾਰ ਵਲੋਂ ਕਿਸਾਨੀ ਕਰਜ਼ੇ ਨੂੰ ਲੈ ਜਾਰੀ ਕੀਤੇ ਫ਼ੈਸਲੇ ਨਾਲ ਕਿਸਾਨਾਂ ਨੂੰ ਲੱਗੇਗੀ ਢਾਹ-ਪ੍ਰਧਾਨ ਮਨੋਹਰ ਸਿੰਘ

ਉਸਮਾਨਪੁਰ, 22 ਅਕਤੂਬਰ (ਸੰਦੀਪ ਮਝੂਰ)-ਬਹੁਮੰਤਵੀ ਖੇਤੀਬਾੜੀ ਵਿਕਾਸ ਸਹਿਕਾਰੀ ਸਭਾ ਪਿੰਡ ਦੁਪਾਲਪੁਰ ਦੇ ਪ੍ਰਧਾਨ ਮਨੋਹਰ ਸਿੰਘ ਦੁਪਲਾਪੁਰ ਨੇ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਜੁੜੀਆਂ ਹੋਈਆਂ ਸਭਾ-ਸੁਸਾਇਟੀਆਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਕੀਤੇ ਗਏ ਬਦਲਾਅ ਨਾਲ ਕਿਸਾਨੀ ਨੂੰ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨੀ ਤੇ ਕਿਸਾਨਾਂ ਨਾਲ ਜੁੜੀਆਂ ਸਭਾ-ਸੁਸਾਇਟੀਆਂ ਵੀ ਪ੍ਰਭਾਵਿਤ ਹੋਣਗੀਆਂ ਤੇ ਕਿਸਾਨਾਂ ਨੂੰ ਵੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਏਗਾ, ਜਿਸ ਕਰਕੇ ਕਿਸਾਨੀ ਨਾਲ ਜੁੜੇ ਖੇਤੀਬਾੜੀ ਤੇ ਸਹਾਇਕ ਧੰਦਿਆਂ ’ਤੇ ਵੀ ਮਾੜਾ ਪ੍ਰਭਾਵ ਪਵੇਗਾ।

Ad Position 21
No active advertisement
ਅਜੀਤ ਡੈਸਕ 23-10-2026
ਉਸਮਾਨਪੁਰ, 22 ਅਕਤੂਬਰ (ਸੰਦੀਪ ਮਝੂਰ)-ਬਹੁਮੰਤਵੀ ਖੇਤੀਬਾੜੀ ਵਿਕਾਸ ਸਹਿਕਾਰੀ ਸਭਾ ਪਿੰਡ ਦੁਪਾਲਪੁਰ ਦੇ ਪ੍ਰਧਾਨ ਮਨੋਹਰ ਸਿੰਘ ਦੁਪਲਾਪੁਰ ਨੇ ਸਰਕਾਰ ਵਲੋਂ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨਾਲ ਜੁੜੀਆਂ ਹੋਈਆਂ ਸਭਾ-ਸੁਸਾਇਟੀਆਂ ਵਲੋਂ ਦਿੱਤੇ ਜਾਣ ਵਾਲੇ ਕਰਜ਼ੇ ਨੂੰ ਲੈ ਕੇ ਕੀਤੇ ਗਏ ਬਦਲਾਅ ਨਾਲ ਕਿਸਾਨੀ ਨੂੰ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਕਿਸਾਨੀ ਤੇ ਕਿਸਾਨਾਂ ਨਾਲ ਜੁੜੀਆਂ ਸਭਾ-ਸੁਸਾਇਟੀਆਂ ਵੀ ਪ੍ਰਭਾਵਿਤ ਹੋਣਗੀਆਂ ਤੇ ਕਿਸਾਨਾਂ ਨੂੰ ਵੀ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪਏਗਾ, ਜਿਸ ਕਰਕੇ ਕਿਸਾਨੀ ਨਾਲ ਜੁੜੇ ਖੇਤੀਬਾੜੀ ਤੇ ਸਹਾਇਕ ਧੰਦਿਆਂ ’ਤੇ ਵੀ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਲੋਂ ਇਸ ਥੋਪੇ ਗਏ ਨਵੇਂ ਕਾਨੂੰਨ ਅਨੁਸਾਰ ਜਿਨ੍ਹਾਂ ਕਿਸਾਨਾਂ ਦਾ ਹੱਦ ਕਰਜ਼ ਦੋ ਲੱਖ ਤੋਂ ਵਧੇਰੇ ਹੋਵੇਗਾ ਤਾਂ ਉਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਨੰਬਰ ਵੀ ਆੜ ਰਹਿਣ ਹੋ ਜਾਣਗੇ ਅਤੇ ਜੇਕਰ ਉਸ ਕਿਸਾਨ ਨੂੰ ਦੁਬਾਰਾ ਪੈਸਿਆਂ ਦੀ ਜ਼ਰੂਰਤ ਪੈਂਦੀ ਹੈ ਤਾਂ ਉਸ ਦਾ ਕੁੱਝ ਹਿੱਸਾ ਸੁਸਾਇਟੀ ਦੇ ਨਾਂਅ ਪਲਜ ਹੋ ਜਾਵੇਗਾ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇਨਸਾਫ ਪਸੰਦ ਲੋਕੀ ਪ੍ਰੇਸ਼ਾਨ-ਚੌਧਰੀ ਅਜੈ ਮੰਗੂਪੁਰ ਅਗਲੀ ਖ਼ਬਰ ਗੁਲਜ਼ਾਰ ਤੇ ਬਿਕਰਮਜੀਤ ਕੇਸ ਵੀ ਸੀ. ਬੀ. ਆਈ. ਨੂੰ ਦਿਓ-ਲੱਕੀ
Ad Position 24