23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਵਿਜੇ ਭਾਟੀਆ ਸੰਡਰੇਵਾਲ ਵਲੋਂ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ

ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਮੁੱਖ ਮੰਤਰੀ ਸੈਣੀ ਨਾਲ ਜਿਥੇ ਸਮੁੱਚੇ ਪੰਜਾਬ ਦੀ ਰਾਜਨੀਤਕ ਗਤੀਵਿਧੀਆਂ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਵਿਧਾਨ ਸਭਾ ਹਲਕਾ ਬਲਾਚੌਰ ਦੀ ਸਿਆਸਤ ਦੇ ਵੀ ਵੱਖ-ਵੱਖ ਸਿਆਸੀ ਪਹਿਲੂਆਂ ਸੰਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ।

Ad Position 21
No active advertisement
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰਦੇ ਹੋਏ ਸੀਨੀਅਰ ਭਾਜਪਾ ਆਗੂ ਚੌਧਰੀ ਵਿਜੇ ਭਾਟੀਆ ਸੰਡਰੇਵਾਲ। ਅਜੀਤ ਤਸਵੀਰ 23-10-2026
ਬਲਾਚੌਰ, 22 ਅਕਤੂਬਰ (ਨਰੇਸ਼ ਧੌਲ)-ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਵਿਜੇ ਭਾਟੀਆ ਨੇ ਦੱਸਿਆ ਕਿ ਮੁੱਖ ਮੰਤਰੀ ਸੈਣੀ ਨਾਲ ਜਿਥੇ ਸਮੁੱਚੇ ਪੰਜਾਬ ਦੀ ਰਾਜਨੀਤਕ ਗਤੀਵਿਧੀਆਂ ਸੰਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਵਿਧਾਨ ਸਭਾ ਹਲਕਾ ਬਲਾਚੌਰ ਦੀ ਸਿਆਸਤ ਦੇ ਵੀ ਵੱਖ-ਵੱਖ ਸਿਆਸੀ ਪਹਿਲੂਆਂ ਸੰਬੰਧੀ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਘਰ-ਘਰ ਸੰਪਰਕ ਕਰਕੇ ਸਮੁੱਚੇ ਵੋਟਰਾਂ ਨਾਲ ਰਾਬਤਾ ਕਾਇਮ ਕਰਨ ਨੂੰ ਤਰਜੀਹ ਦੇਣ ਲਈ ਕਿਹਾ। ਇਸ ਮੁਲਾਕਾਤ ਨੂੰ ਜਿੱਥੇ ਸਿਆਸੀ ਤੇ ਸਮਾਜਿਕ ਪੱਖੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਉਥੇ ਇਸ ਮੁਲਾਕਾਤ ਨੇ ਸਥਾਨਕ ਸਿਆਸੀ ਹਲਕਿਆਂ ਵਿਚ ਵੀ ਦਿਲਚਸਪੀ ਪੈਦਾ ਕੀਤੀ ਹੈ। ਵਿਜੇ ਭਾਟੀਆ ਸੰਡਰੇਵਾਲ ਦੀ ਮੁੱਖ ਮੰਤਰੀ ਨਾਲ ਹੋਈ ਮੁਲਾਕਾਤ ਨੂੰ ਭਾਜਪਾ ਦੇ ਸਥਾਨਕ ਆਗੂਆਂ ਤੇ ਵਰਕਰਾਂ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਜਸਵੰਤ ਵਰਿਆਮ ਵਲੋਂ ਪੰਜਾਬ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਨਾਲ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਸਵ: ਬਲਵੰਤ ਸਿੰਘ ਤੇ ਸਵ: ਮਾਤਾ ਬਿਸ਼ਨ ਕੌਰ ਦੀ ਯਾਦ ’ਚ ਬਰਸੀ ਸਮਾਗਮ ਕਰਵਾਏ
Ad Position 24