ਸਰੀਰਕ ਤੇ ਬੌਧਿਕ ਵਿਕਾਸ ਲਈ ਆਇਓਡੀਨ ਲੂਣ ਦੀ ਵਰਤੋਂ ਜ਼ਰੂਰੀ-ਸਿਵਲ ਸਰਜਨ
ਨਵਾਂਸ਼ਹਿਰ, 22 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗਲੋਬਲ ਆਇਓਡੀਨ ਡੈਫੀਸ਼ੈਂਸ਼ੀ ਡਿਸਆਰਡਰ ਪ੍ਰੀਵੈਨਸ਼ਨ ਦਿਵਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਸਿਵਲ ਸਰਜਨ ਡਾ.
ਨਵਾਂਸ਼ਹਿਰ, 22 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗਲੋਬਲ ਆਇਓਡੀਨ ਡੈਫੀਸ਼ੈਂਸ਼ੀ ਡਿਸਆਰਡਰ ਪ੍ਰੀਵੈਨਸ਼ਨ ਦਿਵਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਆਇਓਡੀਨ ਦੀ ਮਹੱਤਤਾ ਅਤੇ ਇਸ ਦੀ ਘਾਟ ਕਾਰਨ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਸਿਵਲ ਸਰਜਨ ਡਾ. ਅਮਨ ਸੂਦ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਰੋਜ਼ਾਨਾ ਖੁਰਾਕ ਵਿਚ ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ ਅਤੇ ਸੰਤੁਲਿਤ ਪੋਸ਼ਣ ਅਪਣਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਆਇਓਡੀਨ ਦੀ ਘਾਟ ਕਾਰਨ ਗਿੱਲੜ ਰੋਗ ਅਤੇ ਥਾਇਰਾਇਡ ਗ੍ਰੰਥੀ ਦੇ ਕੰਮਕਾਜ ਵਿਚ ਗੜਬੜ ਹੋ ਸਕਦੀ ਹੈ। ਗਰਭ ਅਵਸਥਾ ਦੌਰਾਨ ਗੰਭੀਰ ਆਇਓਡੀਨ ਘਾਟ ਭਰੂਣ ਦੇ ਵਿਕਾਸ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਦਕਿ ਬੱਚਿਆਂ ਵਿਚ ਇਸ ਦੀ ਘਾਟ ਸਰੀਰਕ ਤੇ ਬੌਧਿਕ ਵਿਕਾਸ ’ਤੇ ਮਾੜਾ ਅਸਰ ਪਾ ਸਕਦੀ ਹੈ। ਇਸ ਲਈ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਬੱਚਿਆਂ ਦੀਆਂ ਪੋਸ਼ਣ ਸੰਬੰਧੀ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਇਓਡੀਨ ਦੀ ਘਾਟ ਸੰਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਨ, ਸੰਤੁਲਿਤ ਖੁਰਾਕ ਅਪਣਾਉਣ ਅਤੇ ਬਿਨਾ ਡਾਕਟਰੀ ਸਲਾਹ ਦੇ ਆਇਓਡੀਨ ਜਾਂ ਹੋਰ ਪੋਸ਼ਕ ਤੱਤਾਂ ਦੇ ਸਪਲੀਮੈਂਟ ਨਾ ਲੈਣ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਸਹੀ ਖੁਰਾਕ ਤੇ ਸਿਹਤਮੰਦ ਜੀਵਨਸ਼ੈਲੀ ਰਾਹੀਂ ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਕਈ ਸਿਹਤ ਸਮੱਸਿਆਵਾਂ ਤੋਂ ਬਚਾਅ ਵਿਚ ਮਦਦ ਮਿਲ ਸਕਦੀ ਹੈ।