ਸਤਨਾਮ ਸਿੰਘ ਝਿੱਕਾ ਨੂੰ ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ਨਾਲ ਇਲਾਕੇ ਨੂੰ ਮਾਣ-ਮੇਹਲੀਆਣਾ
ਘੁੰਮਣਾਂ, 23 ਅਕਤੂਬਰ (ਮਹਿੰਦਰਪਾਲ ਸਿੰਘ)-ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਸ. ਸੁਖਬੀਰ ਸਿੰਘ ਬਾਦਲ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਬੀ.
ਘੁੰਮਣਾਂ, 23 ਅਕਤੂਬਰ (ਮਹਿੰਦਰਪਾਲ ਸਿੰਘ)-ਸ਼ੋ੍ਮਣੀ ਅਕਾਲੀ ਦਲ (ਬ) ਵਲੋਂ ਸ. ਸੁਖਬੀਰ ਸਿੰਘ ਬਾਦਲ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਬੀ. ਸੀ. ਵਿੰਗ ਦੇ ਪ੍ਰਧਾਨ ਵਲੋਂ ਸਤਨਾਮ ਸਿੰਘ ਝਿੱਕਾ ਪੁੱਤਰ ਕਰਨੈਲ ਸਿੰਘ ਨੂੰ ਬੀ. ਸੀ. ਵਿੰਗ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਮੇਹਲੀਆਣਾ ਨੇ ਹਾਈਕਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਸ਼੍ਰੋਮਣੀ ਅਕਾਲੀ ਦਲ (ਬ) ਇਕੋ ਇਕ ਪਾਰਟੀ ਹੈ ਜੋ ਵਰਕਰਾਂ ਦੇ ਸਨਮਾਨ ਦਾ ਪੂਰਾ ਧਿਆਨ ਰੱਖਦੀ ਹੈ। ਧੰਨਵਾਦ ਕਰਨ ਵਾਲਿਆਂ ’ਚ ਮਨਜੋਤ ਸਿੰਘ, ਸਾਧੂ ਸਿੰਘ ਭਰੋਲੀ, ਬੁੱਧ ਸਿੰਘ, ਰਣਜੀਤ ਸਿੰਘ, ਦਿਆਲ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਤਰਲੋਚਨ ਸਿੰਘ, ਸਤਨਾਮ ਸਿੰਘ, ਸਤਪਾਲ ਸਿੰਘ ਆਦਿ ਸ਼ਾਮਿਲ ਸਨ।