24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵਤਨ ਪਰਤੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ

ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿੱਖ ਪ੍ਰਚਾਰਕ ਭਾਈ ਸਤਨਾਮ ਸਿੰਘ ਭਾਰਾਪੁਰ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਸੱਦੇ ’ਤੇ ਤਿੰਨ ਮਹੀਨੇ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ ਵਤਨ ਪਰਤ ਆਏ ਹਨ। ਇਸ ਮੌਕੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ।

Ad Position 21
No active advertisement
ਅਜੀਤ ਡੈਸਕ 24-10-2026
ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿੱਖ ਪ੍ਰਚਾਰਕ ਭਾਈ ਸਤਨਾਮ ਸਿੰਘ ਭਾਰਾਪੁਰ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਪ੍ਰਬੰਧਕਾਂ ਵਲੋਂ ਦਿੱਤੇ ਗਏ ਸੱਦੇ ’ਤੇ ਤਿੰਨ ਮਹੀਨੇ ਸਿੱਖੀ ਦਾ ਪ੍ਰਚਾਰ ਕਰਨ ਉਪਰੰਤ ਵਤਨ ਪਰਤ ਆਏ ਹਨ। ਇਸ ਮੌਕੇ ਸਿੱਖ ਪ੍ਰਚਾਰਕ ਸਤਨਾਮ ਸਿੰਘ ਭਾਰਾਪੁਰ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੀਆਂ ਸਿੱਖ ਸੰਗਤਾਂ ਨੂੰ ਆਪਣੇ ਧਰਮ, ਵਿਰਸੇ ਤੇ ਸੱਭਿਆਚਾਰ ਨਾਲ ਜੋੜੀ ਰੱਖਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਰਹਿ ਰਹੀ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਮੀਰ ਵਿਰਸੇ ਅਤੇ ਧਾਰਮਿਕ ਪਛਾਣ ਤੋਂ ਜਾਣੂੰ ਰਹਿਣ। ਵਤਨ ਵਾਪਸੀ ਉਪਰੰਤ ਉਨ੍ਹਾਂ ਨੇ ਇੰਗਲੈਂਡ ਦੇ ਗੁਰਦੁਆਰਾ ਖਾਲਸਾ ਦਰਬਾਰ ਡਰਬੀ ਵਿਖੇ ਵੱਸਦੀਆਂ ਸਿੱਖ ਸੰਗਤਾਂ ਵਲੋਂ ਦਿੱਤੇ ਪਿਆਰ, ਸਤਿਕਾਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ। ਉਥੋਂ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਮੁੱਖ ਸੇਵਾਦਾਰ ਹਰਦਿਆਲ ਸਿੰਘ, ਕਰਨੈਲ ਸਿੰਘ, ਬਲਵੰਤ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ ਭਾਰਾਪੁਰ ਡਰਬੀ ਵਲੋਂ ਭਾਈ ਸਤਨਾਮ ਸਿੰਘ ਭਾਰਾਪੁਰ ਦਾ ਸਨਮਾਨ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨੇ ਐੱਸ. ਆਈ. ਆਰ. ਤੁਰੰਤ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸਤਨਾਮ ਸਿੰਘ ਝਿੱਕਾ ਨੂੰ ਬੀ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ਨਾਲ ਇਲਾਕੇ ਨੂੰ ਮਾਣ-ਮੇਹਲੀਆਣਾ
Ad Position 24