ਨੌਰਾ ਵਿਖੇ ਗੁਰਮਤਿ ਸਮਾਗਮ 27 ਨੂੰ
ਪੱਲੀ ਝਿੱਕੀ, 23 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਸ਼ਰਧਾ ਪੂਰਵਕ ਗੁਰਮਤਿ ਸਮਾਗਮ 27 ਅਕਤੂਬਰ ਨੂੰ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਇਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ।
ਪੱਲੀ ਝਿੱਕੀ, 23 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਨੌਰਾ ਵਿਖੇ ਸ਼ਰਧਾ ਪੂਰਵਕ ਗੁਰਮਤਿ ਸਮਾਗਮ 27 ਅਕਤੂਬਰ ਨੂੰ ਸਮੂਹ ਪ੍ਰਬੰਧਕਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਸਤਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਇਹ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਏ ਜਾ ਰਹੇ ਹਨ। ਇਸ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਤੇ ਢਾਡੀ ਤੇ ਕਥਾ ਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਦੌਰਾਨ ਸਮੂਹ ਪ੍ਰਬੰਧਕ ਕਮੇਟੀ ਤੇ ਸੈਕਟਰੀ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।