ਪੋਲੀਓ ਮੁਕਤ ਭਵਿੱਖ ਲਈ ਹਰ ਬੱਚੇ ਦਾ ਟੀਕਾਕਰਨ ਯਕੀਨੀ ਬਣਾਉਣਾ ਜ਼ਰੂਰੀ-ਸਿਵਲ ਸਰਜਨ
ਨਵਾਂਸ਼ਹਿਰ, 23 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਵਿਸ਼ਵ ਪੋਲੀਓ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਲੋਕਾਂ ਨੂੰ ਪੋਲੀਓ ਤੋਂ ਬਚਾਅ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਹੈ। ਵਿਸ਼ਵ ਪੋਲੀਓ ਦਿਵਸ ਹਰ ਸਾਲ 24 ਅਕਤੂਬਰ ਨੂੰ ਮਨਾਇਆ ਜਾਂਦਾ ਹੈ।
ਨਵਾਂਸ਼ਹਿਰ, 23 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਵਿਸ਼ਵ ਪੋਲੀਓ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਲੋਕਾਂ ਨੂੰ ਪੋਲੀਓ ਤੋਂ ਬਚਾਅ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਹੈ। ਵਿਸ਼ਵ ਪੋਲੀਓ ਦਿਵਸ ਹਰ ਸਾਲ 24 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਉਦੇਸ਼ ਪੋਲੀਓ ਦੇ ਖਾਤਮੇ ਲਈ ਟੀਕਾਕਰਨ ਦੀ ਮਹੱਤਤਾ ਤੇ ਵਿਸ਼ਵ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕਤਾ ਵਧਾਉਣਾ ਹੈ। ਸਿਵਲ ਸਰਜਨ ਡਾ. ਅਮਨ ਸੂਦ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਉਮਰ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ ਤੇ ਟੀਕਾਕਰਨ ਕਾਰਡ ਅਨੁਸਾਰ ਸਾਰੇ ਨਿਰਧਾਰਤ ਟੀਕੇ ਸਮੇਂ ਸਿਰ ਲਗਵਾਉਣ। ਸਿਵਲ ਸਰਜਨ ਨੇ ਕਿਹਾ ਕਿ ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਕੋਈ ਵੀ ਨਿਰਧਾਰਤ ਟੀਕੇ ਦੀ ਖੁਰਾਕ ਨਾ ਛੁੱਟੇ। ਜੇਕਰ ਕਿਸੇ ਬੱਚੇ ਦਾ ਟੀਕਾਕਰਨ ਰਹਿ ਗਿਆ ਹੋਵੇ ਤਾਂ ਮਾਪੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਸਿਹਤ ਕਰਮਚਾਰੀ ਨਾਲ ਸੰਪਰਕ ਕਰਕੇ ਅਗਲੀ ਕਾਰਵਾਈ ਬਾਰੇ ਜਾਣਕਾਰੀ ਲੈਣ। ਉਨ੍ਹਾਂ ਕਿਹਾ ਕਿ ਪੋਲੀਓ ਤੋਂ ਬਚਾਅ ਲਈ ਮਾਪਿਆਂ, ਸਿਹਤ ਕਰਮਚਾਰੀਆਂ ਤੇ ਸਮਾਜ ਦੇ ਹਰ ਵਰਗ ਦੀ ਭੂਮਿਕਾ ਅਹਿਮ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਸਹੀ ਜਾਣਕਾਰੀ ਤੇ ਭਰੋਸਾ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੰਕੇ ਦੀ ਸੂਰਤ ਵਿਚ ਸਿਹਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਟੀਕਾਕਰਨ ਨੂੰ ਤਰਜੀਹ ਦੇਣ ਅਤੇ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ।