ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ
ਕਾਠਗੜ੍ਹ, 23 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੇਵਾਦਾਰ ਸਾਂਈ ਕਾਲੇਸ਼ਾਹ ਮੁੱਖ ਸੇਵਾਦਾਰ ਟਿੱਬੀ ਸਾਹਿਬ ਕਾਠਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ ਸ਼ਰਧਾ ਨਾਲ ਮਨਾਏ ਜਾਣਗੇ। ਉਨ੍ਹਾਂ ਦੱਸਿਆ ਕਿ ਡੇਰੇ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਦੀ ਅਗਵਾਈ ਹੇਠ 25 ਅਕਤੂਬਰ ਨੂੰ ਸਵੇਰੇ 11 ਵਜੇ ਸ਼ੋਭਾ ਯਾਤਰਾ ਕੱਢੀ ਜਾਵੇਗੀ।
ਸ
ਸੇਵਾਦਾਰ ਸਾਂਈ ਕਾਲੇਸ਼ਾਹ
24-10-2026
ਕਾਠਗੜ੍ਹ, 23 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸੇਵਾਦਾਰ ਸਾਂਈ ਕਾਲੇਸ਼ਾਹ ਮੁੱਖ ਸੇਵਾਦਾਰ ਟਿੱਬੀ ਸਾਹਿਬ ਕਾਠਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਸਮਾਗਮ ਸ਼ਰਧਾ ਨਾਲ ਮਨਾਏ ਜਾਣਗੇ। ਉਨ੍ਹਾਂ ਦੱਸਿਆ ਕਿ ਡੇਰੇ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਦੀ ਅਗਵਾਈ ਹੇਠ 25 ਅਕਤੂਬਰ ਨੂੰ ਸਵੇਰੇ 11 ਵਜੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼ੋਭਾ ਯਾਤਰਾ ਵਿਚ ਭਗਵਾਨ ਵਾਲਮੀਕਿ ਜੀ ਦੀ ਝਾਕੀ ਸਜਾਈ ਜਾਵੇਗੀ ਅਤੇ ਸੰਗਤਾਂ ਵਲੋਂ ਜੈਕਾਰਿਆਂ ਨਾਲ ਪੂਰਾ ਇਲਾਕਾ ਭਗਤੀ ਮਈ ਹੋ ਜਾਵੇਗਾ। ਇਸ ਤੋਂ ਬਾਅਦ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਣਗੇ ਤੇ ਸੰਗਤਾਂ ਲਈ ਅਤੁੱਟ ਲੰਗਰ ਦਾ ਪ੍ਰਬੰਧ ਕੀਤਾ ਜਾਵੇਗਾ। ਸੇਵਾਦਾਰ ਸਾਂਈ ਕਾਲੇਸ਼ਾਹ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਨੂੰ ਸ਼ੋਭਾ ਯਾਤਰਾ ਤੇ 26 ਅਕਤੂਬਰ ਨੂੰ ਪ੍ਰਗਟ ਦਿਵਸ ਦੇ ਸਮਾਗਮ ਵਿਚ ਵੱਧ ਚੜ੍ਹ ਕੇ ਪਹੁੰਚ ਕੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।