23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਅਮਰਦੀਪ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ

ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਕਾਲਜ ਮੁਕੰਦਪੁਰ ਦੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਹੋਈ ਹਦਾਇਤ ਅਨੁਸਾਰ ਤੇ ਪ੍ਰਿੰਸੀਪਲ ਸ. ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਇਤਿਹਾਸ ਅਤੇ ਸਿੱਖ ਧਰਮ ਦੀ ਮਹਾਨ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਕਾਲਜ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ।

Ad Position 21
No active advertisement
ਅਜੀਤ ਡੈਸਕ 24-10-2026
ਮੁਕੰਦਪੁਰ, 23 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਕਾਲਜ ਮੁਕੰਦਪੁਰ ਦੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਹੋਈ ਹਦਾਇਤ ਅਨੁਸਾਰ ਤੇ ਪ੍ਰਿੰਸੀਪਲ ਸ. ਮਨਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਇਤਿਹਾਸ ਅਤੇ ਸਿੱਖ ਧਰਮ ਦੀ ਮਹਾਨ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਕਾਲਜ ਵਲੋਂ ਸ੍ਰੀ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ। ਟੂਰ ਵਿਚ ਆਰਟਸ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ ਦੀ ਨਿਗਰਾਨੀ ਹੇਠ 50 ਵਿਦਿਆਰਥੀ ਸ਼ਾਮਿਲ ਹੋਏ। ਟੂਰ ਦੌਰਾਨ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਬਾਉਲੀ ਸਾਹਿਬ, ਸ਼ਹੀਦੀ ਬਾਗ, ਇਤਿਹਾਸਕ ਮਸੰਦਾਂ ਦਾ ਖੂਹ, ਸ਼ਾਹਿਬਜ਼ਾਦਿਆਂ ਦੇ ਜਨਮ ਸਥਾਨ ਸੰਬੰਧੀ ਗੁਰਦੁਆਰਿਆਂ ਦੇ ਦਰਸ਼ਨ ਕੀਤੇ ਅਤੇ ਗੁਰੂ ਸਾਹਿਬਾਨ ਦੇ ਜੀਵਨ, ਸਿੱਖ ਇਤਿਹਾਸ ਤੇ ਖ਼ਾਲਸਾ ਪੰਥ ਦੀ ਸਥਾਪਨਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਵਿਰਾਸਤ-ਏ-ਖ਼ਾਲਸਾ ਅਜਾਇਬ ਘਰ ਦਾ ਦੌਰਾ ਕਰਕੇ ਸਿੱਖ ਧਰਮ ਅਤੇ ਪੰਜਾਬ ਦੀ ਅਮੀਰ ਵਿਰਾਸਤ ਨਾਲ ਸੰਬੰਧਤ ਇਤਿਹਾਸਕ ਜਾਣਕਾ ਰੀ ਹਾਸਿਲ ਕੀਤੀ। ਇਸ ਟੂਰ ਨੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਇਤਿਹਾਸਕ ਵਿਰਾਸਤ ਨਾਲ ਜੁੜਨ ਦਾ ਮੌਕਾ ਦਿੱਤਾ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਤਿਹਾਸਕ ਅਤੇ ਧਾਰਮਿਕ ਸਥਾਨਾਂ ਦੀ ਮਹੱਤਤਾ ਬਾਰੇ ਦੱਸਿਆ। ਟੂਰ ਵਿਚ ਆਰਟਸ ਵਿਭਾਗ ਦੇ ਪ੍ਰਾਧਿਆਪਕ ਡਾ. ਮਨਦੀਪ ਕੌਰ, ਦੀਪਕ ਚੌਟਾਲਾ ਤੇ ਡਾ. ਬਲਜੀਤ ਸਿੰਘ ਵੀ ਸ਼ਾਮਿਲ ਸਨ। ਇਹ ਵਿੱਦਿਅਕ ਟੂਰ ਵਿਦਿਆਰਥੀਆਂ ਲਈ ਸਿੱਖਿਆਦਾਇਕ ਤੇ ਯਾਦਗਾਰੀ ਹੋ ਨਿੱਬੜਿਆ।
Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਗੁਲਪਰ ਲਈ ਪਾਣੀ ਦਾ ਟੈਂਕਰ ਭੇਜਿਆ ਅਗਲੀ ਖ਼ਬਰ ਬਲਾਚੌਰ ਵਿਖੇ ਵੋਟਰ ਸੂਚੀਆਂ ਸੰਬੰਧੀ ਵਿਸ਼ੇਸ਼ ਕੈਂਪ ਕੱਲ੍ਹ-ਬੀ. ਐੱਲ. ਓ. ਗੁਰਮੀਤ ਸਿੰਘ
Ad Position 24