23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਗੁਲਪਰ ਲਈ ਪਾਣੀ ਦਾ ਟੈਂਕਰ ਭੇਜਿਆ

ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਗੁਲਪਰ ਵਿਖੇ ਪਾਣੀ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਲਈ ਪਾਣੀ ਵਾਲਾ ਟੈਂਕਰ ਭੇਜਿਆ। ਇਸ ਉਪਰਾਲੇ ਨਾਲ ਪਿੰਡ ਵਾਸੀਆਂ ਨੂੰ ਪਾਣੀ ਦੀ ਜ਼ਰੂਰਤ ਪੂਰੀ ਕਰਨ ਵਿਚ ਮਦਦ ਮਿਲੇਗੀ।

Ad Position 21
No active advertisement
ਅਜੀਤ ਡੈਸਕ 24-10-2026
ਮਜਾਰੀ/ਸਾਹਿਬਾ, 23 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਗੁਲਪਰ ਵਿਖੇ ਪਾਣੀ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਵਲੋਂ ਪਿੰਡ ਲਈ ਪਾਣੀ ਵਾਲਾ ਟੈਂਕਰ ਭੇਜਿਆ। ਇਸ ਉਪਰਾਲੇ ਨਾਲ ਪਿੰਡ ਵਾਸੀਆਂ ਨੂੰ ਪਾਣੀ ਦੀ ਜ਼ਰੂਰਤ ਪੂਰੀ ਕਰਨ ਵਿਚ ਮਦਦ ਮਿਲੇਗੀ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ ਤੇ ਪਿੰਡ ਵਾਸੀਆਂ ਨੇ ਕਿਹਾ ਕਿ ਪਾਣੀ ਮਨੁੱਖ ਦੀ ਮੁੱਢਲੀ ਲੋੜ ਹੈ ਅਤੇ ਪਾਣੀ ਦੀ ਕਿੱਲਤ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਪਿੰਡ ਲਈ ਪਾਣੀ ਦਾ ਟੈਂਕਰ ਭੇਜਣ ਵਾਸਤੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਤੇ ਪਿੰਡ ਦੇ ਵਿਕਾਸ ਦੇ ਕੰਮਾਂ ਵਾਸਤੇ ਦਿਲ ਖੋਲ੍ਹ ਕੇ ਦਿੱਤੀਆਂ ਗਈਆਂ ਗਰੰਟਾਂ ਵਾਸਤੇ ਵਿਧਾਇਕਾ ਸੰਤੋਸ਼ ਕਟਾਰੀਆ ਤੇ ਅਸ਼ੋਕ ਅਟਾਰੀਆ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਉਮੀਦ ਜਤਾਈ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਇਸੇ ਤਰ੍ਹਾਂ ਉਪਰਾਲੇ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਰਪੰਚ ਕਸ਼ਮੀਰ ਸਿੰਘ, ਝਲਮਣ ਸਿੰਘ, ਮਾਸਟਰ ਮੋਹਨ ਸਿੰਘ, ਯੁੱਧਵੀਰ ਸਿੰਘ, ਸੂਬੇਦਾਰ ਕਸ਼ਮੀਰ ਸਿੰਘ, ਹਰਜਾਪ ਸਿੰਘ, ਜਸਵਿੰਦਰ ਕੌਰ ਪੰਚ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਬੰਗਾ ਹਲਕੇ ਤੋਂ ‘ਵੋਟ ਬਚਾਓ- ਦੇਸ਼ ਬਚਾਓ’ ਮੁਹਿੰਮ ਦੀ ਸ਼ੁਰੂਆਤ-ਕਮਲਜੀਤ ਬੰਗਾ ਅਗਲੀ ਖ਼ਬਰ ਅਮਰਦੀਪ ਕਾਲਜ ਦੇ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ
Ad Position 24