ਬੁਖਾਰ ਹੋਣ ’ਤੇ ਸਰਕਾਰੀ ਹਸਪਤਾਲਾਂ ’ਚ ਕਰਵਾਓ ਮੁਫ਼ਤ ਜਾਂਚ ਤੇ ਇਲਾਜ-ਡਾ. ਬਲਜੀਤ ਕਮਲ
ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਹਾਇਕ ਸਿਵਲ ਸਰਜਨ ਡਾ.
ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰੀ ਖੇਤਰ ਨਵਾਂਸ਼ਹਿਰ ਵਿਚ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਗਤੀਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀਆਂ ਹਦਾਇਤਾਂ ਅਨੁਸਾਰ ਸਿਹਤ ਟੀਮਾਂ ਨੇ ਪ੍ਰਾਈਵੇਟ ਹਸਪਤਾਲਾਂ, ਕਲੀਨਿਕਾਂ, ਲੈਬਾਰਟਰੀਆਂ ਅਤੇ ਮੈਡੀਕਲ ਸਟੋਰਾਂ ਸਮੇਤ ਵੱਖ-ਵੱਖ ਥਾਵਾਂ ’ਤੇ ਜਾ ਕੇ ਡੇਂਗੂ ਤੋਂ ਬਚਾਅ ਸੰਬੰਧੀ ਜਾਗਰੂਕ ਕੀਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਆਪਣੇ ਘਰਾਂ ਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬੁਖਾਰ ਹੋਣ ’ਤੇ ਲਾਪ੍ਰਵਾਹੀ ਨਾ ਵਰਤੀ ਜਾਵੇ ਤੇ ਸਮੇਂ ਸਿਰ ਡਾਕਟਰੀ ਸਲਾਹ ਲਈ ਜਾਵੇ। ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਮੁਫ਼ਤ ਜਾਂਚ ਤੇ ਇਲਾਜ ਸੇਵਾਵਾਂ ਦਾ ਲਾਭ ਲਿਆ ਜਾਵੇ। ਡਾ. ਰਾਕੇਸ਼ ਪਾਲ ਨੇ ਨਰਸਿੰਗ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਕਿ ਬੁਖਾਰ, ਸਿਰ ਦਰਦ, ਉਲਟੀਆਂ ਜਾਂ ਖੂਨ ਵਗਣ ਵਰਗੇ ਲੱਛਣ ਹੋਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਹੈਲਥ ਇੰਸਪੈਕਟਰ ਜੋਗਿੰਦਰ ਪਾਲ ਸਿੰਘ, ਇੰਸੈਕਟ ਕੁਲੈਕਟਰ ਮੰਗਪ੍ਰੀਤ ਸਿੰਘ, ਆਸ਼ਾ ਵਰਕਰਾਂ, ਬ੍ਰੀਡਿੰਗ ਚੈਕਰਾਂ, ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਤੇ ਹੋਰ ਸਟਾਫ਼ ਨੇ ਗਤੀਵਿਧੀਆਂ ਵਿੱਚ ਸਹਿਯੋਗ ਦਿੱਤਾ।