ਕਾਂਗਰਸ ਪਾਰਟੀ ਵਿਕਾਸ ਦੇ ਅਧਾਰ ’ਤੇ ਚੋਣਾਂ ਜਿੱਤੇਗੀ-ਕਲਸੀ
ਬਹਿਰਾਮ, 24 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਆਧਾਰ ’ਤੇ ਜਿੱਤੇਗੀ ਤੇ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਅਮਰਜੀਤ ਸਿੰਘ ਕਲਸੀ ਬਲਾਕ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਇਥੇ ਆਖੇ।
ਬਹਿਰਾਮ, 24 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਆਧਾਰ ’ਤੇ ਜਿੱਤੇਗੀ ਤੇ ਪੰਜਾਬ ਵਿਚ ਆਪਣੀ ਸਰਕਾਰ ਬਣਾਵੇਗੀ। ਇਹ ਸ਼ਬਦ ਅਮਰਜੀਤ ਸਿੰਘ ਕਲਸੀ ਬਲਾਕ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਨੇ ਇਥੇ ਆਖੇ। ਉਨ੍ਹਾਂ ਕਿਹਾ ਕਿ ਸਰਗਰਮ ਵਰਕਰਾਂ ਨਾਲ ਬੂਥ ਲੈਵਲ ਦੀਆਂ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਸਾਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਦੇ ਲੋਕ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਸਰਕਾਰ ਚਾਹੁੰਦੇ ਹਨ ਜੋ ਸਿਰਫ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ।