25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪੀ. ਐਮ. ਸ੍ਰੀ ਸਕੂਲ ਮੁਕੰਦਪੁਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਮੁਕੰਦਪੁਰ, 24 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ.

Ad Position 21
No active advertisement
ਅਜੀਤ ਡੈਸਕ 25-10-2026
ਮੁਕੰਦਪੁਰ, 24 ਅਕਤੂਬਰ (ਅਮਰੀਕ ਸਿੰਘ ਢੀਂਡਸਾ)-ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਕਿੱਕ ਡਰੱਗਜ਼ ਆਸਟ੍ਰੇਲੀਆ ਸੰਸਥਾ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ। ਇਸ ਮੌਕੇ ਸੰਸਥਾ ਦੇ ਮੈਂਬਰ ਦੀਪਕ ਅਨੰਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਨੁਕਸਾਨਾਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਨੌਜਵਾਨਾਂ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ। ਇਸ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਵਿਸ਼ੇ ’ਤੇ ਵਧੀਆ ਭਾਸ਼ਨ ਦੇਣ ਲਈ ਵਿਦਿਆਰਥਣਾਂ ਮੰਨਤ, ਲਵਦੀਪ ਤੇ ਸਿਮਰਨਪ੍ਰੀਤ ਨੂੰ ਸਨਮਾਨਿਤ ਕੀਤਾ। ਇਸ ਉਪਰਾਲੇ ਨਾਲ ਵਿਦਿਆਰਥੀਆਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਭਾਵਨਾ ਨੂੰ ਵੀ ਉਤਸ਼ਾਹ ਮਿਲਿਆ। ਅੰਤ ਵਿਚ ਸਕੂਲ ਦੇ ਸਮੂਹ ਸਟਾਫ਼ ਵਲੋਂ ਦੀਪਕ ਅਨੰਦ ਅਤੇ ਕਿੱਕ ਡਰੱਗਜ਼ ਆਸਟ੍ਰੇਲੀਆ ਸੰਸਥਾ ਦਾ ਇਸ ਮਹੱਤਵਪੂਰਨ ਉਪਰਾਲੇ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਾਇਮਰੀ ਸਕੂਲ ਬਹਿਰਾਮ ਦੇ ਬੱਚਿਆਂ ਨੇ 5 ਤਗਮੇ ਜਿੱਤੇ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ’ਚ ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਮੋਹਰੀ ਰਿਹਾ
Ad Position 24