25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਦਲਦੇ ਮੌਸਮ ਦੌਰਾਨ ਸਿਹਤ ਪ੍ਰਤੀ ਰਹੋ ਸੁਚੇਤ-ਡਾ. ਅਮਨ ਸੂਦ

ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਮੌਸਮ ਵਿਚ ਆ ਰਹੀ ਤਬਦੀਲੀ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਦਿਨ ਤੇ ਰਾਤ ਦੇ ਤਾਪਮਾਨ ਵਿਚ ਫ਼ਰਕ, ਧੂੜ-ਮਿੱਟੀ ਅਤੇ ਹਵਾ ਪ੍ਰਦੂਸ਼ਣ ਕੁੱਝ ਲੋਕਾਂ ਵਿਚ ਖੰਘ, ਜ਼ੁਕਾਮ, ਐਲਰਜੀ ਤੇ ਸਾਹ ਸੰਬੰਧੀ ਤਕਲੀਫ਼ਾਂ ਨੂੰ ਵਧਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 25-10-2026
ਨਵਾਂਸ਼ਹਿਰ, 24 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਮੌਸਮ ਵਿਚ ਆ ਰਹੀ ਤਬਦੀਲੀ ਦੇ ਮੱਦੇਨਜ਼ਰ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਦਿਨ ਤੇ ਰਾਤ ਦੇ ਤਾਪਮਾਨ ਵਿਚ ਫ਼ਰਕ, ਧੂੜ-ਮਿੱਟੀ ਅਤੇ ਹਵਾ ਪ੍ਰਦੂਸ਼ਣ ਕੁੱਝ ਲੋਕਾਂ ਵਿਚ ਖੰਘ, ਜ਼ੁਕਾਮ, ਐਲਰਜੀ ਤੇ ਸਾਹ ਸੰਬੰਧੀ ਤਕਲੀਫ਼ਾਂ ਨੂੰ ਵਧਾ ਸਕਦੇ ਹਨ। ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਅਮਨ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਦਲਦੇ ਮੌਸਮ ਦੌਰਾਨ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਬਿਮਾਰੀ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਬੱਚਿਆਂ, ਬਜ਼ੁਰਗਾਂ, ਗਰਭਵਤੀ ਮਹਿਲਾਵਾਂ ਤੇ ਦਮਾ ਜਾਂ ਹੋਰ ਸਾਹ ਸੰਬੰਧੀ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਖ਼ਾਸ ਸਾਵਧਾਨੀ ਵਰਤਣੀ ਚਾਹੀਦੀ ਹੈ। ਸਿਹਤਮੰਦ ਰਹਿਣ ਲਈ ਸੰਤੁਲਿਤ ਖੁਰਾਕ ਲੈਣੀ, ਲੋੜ ਅਨੁਸਾਰ ਪਾਣੀ ਪੀਣਾ, ਪੂਰੀ ਨੀਂਦ ਲੈਣੀ ਤੇ ਨਿੱਜੀ ਸਫ਼ਾਈ ਦਾ ਧਿਆਨ ਰੱਖਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਜੇਕਰ ਬੁਖ਼ਾਰ, ਲਗਾਤਾਰ ਖੰਘ ਜਾਂ ਸਾਹ ਲੈਣ ਵਿਚ ਤਕਲੀਫ਼ ਹੋਵੇ ਤਾਂ ਡਾਕਟਰੀ ਸਲਾਹ ਲੈਣ ਵਿਚ ਦੇਰੀ ਨਾ ਕੀਤੀ ਜਾਵੇ। ਸਾਹ ਲੈਣ ਵਿਚ ਗੰਭੀਰ ਮੁਸ਼ਕਲ ਹੋਣ ’ਤੇ ਤੁਰੰਤ ਐਮਰਜੈਂਸੀ ਡਾਕਟਰੀ ਸਹਾਇਤਾ ਲੈਣੀ ਚਾਹੀਦੀ ਹੈ। ਬਿਨਾਂ ਡਾਕਟਰੀ ਸਲਾਹ ਦੇ ਐਂਟੀਬਾਇਓਟਿਕ ਜਾਂ ਹੋਰ ਦਵਾਈਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤਮੰਦ ਜੀਵਨਸ਼ੈਲੀ ਅਪਣਾਉਣ, ਸਫ਼ਾਈ ਦਾ ਧਿਆਨ ਰੱਖਣ ਤੇ ਲੋੜ ਪੈਣ ’ਤੇ ਨੇੜਲੀ ਸਰਕਾਰੀ ਸਿਹਤ ਸੰਸਥਾ ਤੋਂ ਡਾਕਟਰੀ ਸਲਾਹ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੇ ਸ਼ਹੀਦਾਂ ਦੀ ਯਾਦ ’ਚ ਪੁਲਿਸ ਵਿਭਾਗ ਨੇ ਮੈਰਾਥਨ ਕਰਵਾਈ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਬਹਿਰਾਮ ਦੇ ਬੱਚਿਆਂ ਨੇ 5 ਤਗਮੇ ਜਿੱਤੇ
Ad Position 24