24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

Eਬਾਬਾ ਵਜੀਰ ਸਿੰਘ ਗਰਲਜ਼ ਸਕੂਲ ਨਵਾਂਸ਼ਹਿਰ ਤੋਂ ਕੱਢੀ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ

ਨਵਾਂਸ਼ਹਿਰ, 24 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬਾਬਾ ਵਜੀਰ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਲੋਂ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਪ੍ਰਧਾਨਗੀ ਸਾਂਝੇ ਤੌਰ ’ਤੇ ਪੰਕਜ ਸ਼ਰਮਾ ਡੀ.

Ad Position 21
No active advertisement
ਅਜੀਤ ਡੈਸਕ 25-10-2026
ਨਵਾਂਸ਼ਹਿਰ, 24 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬਾਬਾ ਵਜੀਰ ਸਿੰਘ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਲੋਂ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਪ੍ਰਧਾਨਗੀ ਸਾਂਝੇ ਤੌਰ ’ਤੇ ਪੰਕਜ ਸ਼ਰਮਾ ਡੀ. ਐਸ. ਪੀ. ਨਵਾਂਸ਼ਹਿਰ ਤੇ ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਕੀਤੀ। ਸ. ਜਸਵੀਰ ਸਿੰਘ ਪ੍ਰਿੰਸੀਪਲ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਤੇ ਸਨਮਾਨ ਚਿੰਨ੍ਹ ਭੇਟ ਕੀਤੇ। ਇਸ ਮੌਕੇ ’ਤੇ ਪੰਕਜ ਸ਼ਰਮਾ ਡੀ. ਐਸ. ਪੀ. ਨਵਾਂਸ਼ਹਿਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ਾ ਅੱਜ ਦੇ ਸਮੇਂ ਦੀ ਬਹੁਤ ਹੀ ਭਿਆਨਕ ਸਮੱਸਿਆ ਹੈ। ਸਾਨੂੰ ਸਾਰਿਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਰਹਿਣਾ ਚਾਹੀਦਾ ਹੈ। ਇਸ ਮੌਕੇ ਸ. ਚਮਨ ਸਿੰਘ ਪ੍ਰਾਜੈਕਟ ਡਾਇਰੈਕਟਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਰੈਲੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਖ਼ਿਲਾਫ਼ ਕੱਢੀ ਜਾ ਰਹੀ ਹੈ। ਸ . ਬਿਕਰਮਜੀਤ ਸਿੰਘ, ਸਾਬਕਾ ਪ੍ਰਿੰਸੀਪਲ ਨੇ ਆਪਣੇ ਵਿਚਾਰ ਪੇਸ਼ ਕੀਤੇ ਤੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਅੰਤ ਵਿਚ ਪੰਕਜ ਸ਼ਰਮਾ ਡੀ. ਐਸ. ਪੀ. ਤੇ ਸੁਭਾਸ਼ ਚੰਦਰ, ਟ੍ਰੈਫਿਕ ਇੰਚਾਰਜ ਨਵਾਂਸ਼ਹਿਰ ਨੇ ਹਰੀ ਝੰਡੀ ਦਿਖਾ ਕੇ ਨਸ਼ਾ ਵਿਰੋਧੀ ਜਾਗਰੂਤਾ ਰੈਲੀ ਨੂੰ ਰਵਾਨਾ ਕੀਤਾ। ਇਹ ਰੈਲੀ ਬਾਬਾ ਵਜੀਰ ਸਿੰਘ ਖਾਲਸਾ ਗਰਲਜ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਤੋਂ ਲੈ ਕੇ ਚੰਡੀਗੜ੍ਹ ਚੌਕ ਤੋਂ ਹੁੰਦੀ ਹੋਈ ਮੁੜ ਸਕੂਲ ਤੱਕ ਕੱਢੀ ਗਈ। ਇਸ ਮੌਕੇ ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ, ਗੋਬਿੰਦ ਅਧਿਕਾਰੀ (ਮੈਂਬਰ, ਮੇਰਾ ਯੁਵਾ ਭਾਰਤ ਨਵਾਂਸ਼ਹਿਰ), ਹਰਭਜਨ ਸਿੰਘ ਹੀਰ, ਸੁੱਖਜਿੰਦਰ ਸਿੰਘ, ਸੁਭਾਸ਼ ਚੰਦਰ ਅਤੇ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਹਿਸੀਲ ਪੱਧਰੀ ਮਹਾਨ ਗੁਰਮਤਿ ਸਮਾਗਮ ਬਲਾਚੌਰ ਵਿਖੇ ਅੱਜ ਅਗਲੀ ਖ਼ਬਰ ਇਕ ਮਹੀਨੇ ਵਿਚ ਯੂ. ਕੇ. ਦੇ 20 ਸਟੱਡੀ ਵੀਜ਼ੇ ਹਾਸਿਲ ਹੋਏ-ਕਨਵਰ ਅਰੋੜਾ
Ad Position 24