24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਅਧਿਆਪਨ ’ਤੇ ਐਫ. ਡੀ. ਪੀ. ਕਰਵਾਈ

ਨਵਾਂਸ਼ਹਿਰ, 24 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ ’ਤੇ ਸਥਿਤ ਕੇ. ਸੀ.

Ad Position 21
No active advertisement
ਮੁੱਖ ਬੁਲਾਰੇ ਡਾ. ਕੁਲਜਿੰਦਰ ਕੌਰ, ਡਾ. ਨਵਜੋਤ ਸਿੰਘ ਸੇਠੀ, ਡਾ. ਰੁਚਿਕਾ ਠਾਕੁਰ, ਇੰਜ. ਜ਼ਫ਼ਤਾਰ ਅਹਿਮਦ ਪ੍ਰੋਗਰਾਮ ਦੌਰਾਨ ਸੰਬੋਧਨ ਕਰਦੇ। 25-10-2026
ਨਵਾਂਸ਼ਹਿਰ, 24 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ ’ਤੇ ਸਥਿਤ ਕੇ. ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ (ਆਈ. ਕਿਊ. ਏ. ਸੀ.) ਦੇ ਸਹਿਯੋਗ ਨਾਲ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਵਿਦਿਆਰਥੀ ਵਿਕਾਸ ਲਈ ਪ੍ਰਭਾਵਸ਼ਾਲੀ ਸਿੱਖਿਆ (ਉਦਯੋਗਾਂ ਦੀਆਂ ਲੋੜਾਂ ਅਨੁਸਾਰ ਪ੍ਰਭਾਵਸ਼ਾਲੀ ਅਧਿਆਪਨ) ਵਿਸ਼ੇ ’ਤੇ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ (ਐਫ. ਡੀ. ਪੀ.) ਦਾ ਪ੍ਰਬੰਧ ਕੀਤਾ। ਇਸ ਦਾ ਮੁੱਖ ਉਦੇਸ਼ ਅਧਿਆਪਨ ਪ੍ਰਣਾਲੀਆਂ ਨੂੰ ਹੋਰ ਪ੍ਰਭਾਵਸ਼ਾਲੀ, ਵਿਹਾਰਕ ਤੇ ਰੁਜ਼ਗਾਰਮੁਖੀ ਬਣਾਉਣਾ ਅਤੇ ਵਿਦਿਆਰਥੀਆਂ ਨੂੰ ਉਦਯੋਗ ਜਗਤ ਦੀਆਂ ਬਦਲਦੀਆਂ ਜ਼ਰੂਰਤਾਂ ਅਨੁਸਾਰ ਤਿਆਰ ਕਰਨ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨਾ ਸੀ। ਇਹ ਪ੍ਰੋਗਰਾਮ ਕੈਂਪਸ ਡਾਇਰੈਕਟਰ ਡਾ. ਅੰਕੁਰ ਜੌਹਰੀ ਦੀ ਦੇਖ-ਰੇਖ ਵਿਚ ਕੀਤਾ, ਇਸ ਵਿਚ ਕੇ. ਸੀ. ਕਾਲਜ ਆਫ਼ ਐਜੂਕੇਸ਼ਨ ਦੀ ਪ੍ਰਿੰਸੀਪਲ ਡਾ. ਕੁਲਜਿੰਦਰ ਕੌਰ, ਕੇ. ਸੀ. ਕਾਲਜ ਆਫ਼ ਫਾਰਮੇਸੀ ਦੇ ਪ੍ਰਿੰਸੀਪਲ ਡਾ. ਨਵਜੋਤ ਸਿੰਘ ਸੇਠੀ, ਕਮਲ ਗਾਂਧੀ ਆਯੁਰਵੈਦਿਕ ਮੈਮੋਰੀਅਲ ਕਾਲਜ ਤੇ ਹਸਪਤਾਲ ਦੀ ਪ੍ਰਿੰਸੀਪਲ ਡਾ. ਰੁਚਿਕਾ ਠਾਕੁਰ ਤੇ ਕੇ. ਸੀ ਪੋਲੀਟੈਕਨਿਕ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਇੰਜੀ. ਜ਼ਫ਼ਤਾਰ ਅਹਿਮਦ ਨੇ ਮੁੱਖ ਬੁਲਾਰਿਆਂ ਵਜੋਂ ਆਪਣੇ ਵਿਚਾਰ ਸਾਂਝੇ ਕੀਤੇ। ਡਾ. ਕੁਲਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਦਯੋਗ ਜਗਤ ਦੇ ਅਨੁਕੂਲ ਬਣਾਉਣ ਲਈ ਉਨ੍ਹਾਂ ਦੇ ਗਿਆਨ ਦੇ ਨਾਲ-ਨਾਲ ਸ਼ਖ਼ਸੀਅਤ, ਵਿਹਾਰ ਤੇ ਸੰਚਾਰ ਹੁਨਰ (ਕਮੂਨੀਕੇਸ਼ਨ ਸਿਕਲ) ਦਾ ਵਿਕਾਸ ਵੀ ਜ਼ਰੂਰੀ ਹੈ। ਡਾ. ਨਵਜੋਤ ਸਿੰਘ ਸੇਠੀ ਨੇ ਕਿਤਾਬੀ ਗਿਆਨ ਦੇ ਨਾਲ ਵਿਹਾਰਕ ਸਮਝ ਵਿਕਸਿਤ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਪੜ੍ਹਨ ਦੀ ਆਦਤ, ਲਾਇਬ੍ਰੇਰੀ ਦੇ ਸਰੋਤਾਂ ਦੀ ਵਰਤੋਂ ਤੇ ਨਿਰੰਤਰ ਸਿੱਖਣ ਦੀ ਪ੍ਰਵਿਰਤੀ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਡਾ. ਰੁਚਿਕਾ ਠਾਕੁਰ ਨੇ ਵਿਦਿਆਰਥੀ-ਕੇਂਦਰਿਤ ਅਧਿਆਪਨ ਨੂੰ ਪ੍ਰਭਾਵਸ਼ਾਲੀ ਸਿੱਖਿਆ ਦਾ ਮਹੱਤਵਪੂਰਨ ਆਧਾਰ ਦੱਸਿਆ। ਇੰਜ. ਜ਼ਫ਼ਤਾਰ ਅਹਿਮਦ ਨੇ ਬੁਨਿਆਦੀ ਵਿਸ਼ਿਆਂ ਦੀ ਮਜ਼ਬੂਤ ਸਮਝ, ਅਨੁਸ਼ਾਸਨ ਤੇ ਸਾਮਾਨ ਅਵਸਰਾਂ ’ਤੇ ਬਲ ਦਿੱਤਾ। ਉਨ੍ਹਾਂ ਅਧਿਆਪਕਾਂ ਨੂੰ ਉਦਯੋਗਾਂ ਦੀਆਂ ਉਮੀਦਾਂ ਅਨੁਸਾਰ ਤਕਨੀਕੀ ਗਿਆਨ ਤੇ ਵਿਹਾਰਕ ਯੋਗਤਾਵਾਂ ਦੇ ਵਿਕਾਸ ‘ਤੇ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਕੈਂਪਸ ਡਾਇਰੈਕਟਰ ਡਾ. ਅੰਕੁਰ ਜੌਹਰੀ ਨੇ ਸਾਰੇ ਮੁੱਖ ਬੁਲਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਬਰਸੀ ਦਾ ਪੋਸਟਰ ਜਾਰੀ ਅਗਲੀ ਖ਼ਬਰ ਬਲਾਚੌਰ ਵਿਖੇ ਜਲਦ ਬਣੇਗਾ 400 ਮੀਟਰ ਦਾ ਅਥਲੈਟਿਕ ਟਰੈਕ-ਪ੍ਰਧਾਨ ਰਾਣਾ
Ad Position 24