ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਅੱਜ ਤੋਂ-ਭਾਈ ਜਰਨੈਲ ਸਿੰਘ ਖਾਲਸਾ
ਨਵਾਂਸ਼ਹਿਰ, 25 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਿੰਸੀਪਲ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਭਾਈ ਗੁਰਪ੍ਰੀਤ ਸਿੰਘ ਬਰਾਮੀ ਵਾਲੇ ਨੇ ਦੱਸਿਆ ਕਿ 26 ਅਕਤੂਬਰ ਨੂੰ ਗੁ: ਸ੍ਰੀ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਅਤੇ 27 ਅਕਤੂਬਰ ਨੂੰ ਗੁ: ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ਼ਾਮ 6 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ।
ਨਵਾਂਸ਼ਹਿਰ, 25 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਗੁਰੂ ਰਾਮਦਾਸ ਜੀ ਦੇ 492ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਮੁੱਖ ਸੇਵਾਦਾਰ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਿੰਸੀਪਲ ਚਰਨਜੀਤ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ ਅਤੇ ਭਾਈ ਗੁਰਪ੍ਰੀਤ ਸਿੰਘ ਬਰਾਮੀ ਵਾਲੇ ਨੇ ਦੱਸਿਆ ਕਿ 26 ਅਕਤੂਬਰ ਨੂੰ ਗੁ: ਸ੍ਰੀ ਗੁਰੂ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਅਤੇ 27 ਅਕਤੂਬਰ ਨੂੰ ਗੁ: ਸਿੰਘ ਸਭਾ ਚੰਡੀਗੜ੍ਹ ਚੌਕ ਨਵਾਂਸ਼ਹਿਰ ਵਿਖੇ ਸ਼ਾਮ 6 ਵਜੇ ਤੋਂ 9 ਵਜੇ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ। 28 ਅਕਤੂਬਰ ਨੂੰ ਗੁ: ਸ੍ਰੀ ਗੁਰੂ ਅੰਗਦ ਨਗਰ ਨਵਾਂਸ਼ਹਿਰ ਵਿਖੇ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸਮਾਗਮ ਵਿਚ ਗੁ: ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਪ੍ਰਬੰਧਕ ਕਮੇਟੀ, ਸ੍ਰੀ ਸਹਿਬ ਪੰਥ ਸੇਵਾ ਸੰਸਥਾ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਤੇ ਸਮੂਹ ਸਾਧ-ਸੰਗਤ ਦਾ ਵਿਸ਼ੇਸ਼ ਸਹਿਯੋਗ ਰਹੇਗਾ। ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਅੰਮ੍ਰਿਤ ਛਕਣ ਵਾਲਿਆਂ ਨੂੰ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ।