ਔਰਤਾਂ ਨੂੰ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਛਾਤੀ ਦੇ ਕੈਂਸਰ ਦੇ ਸ਼ੁਰੂਆਤੀ ਲੱਛਣਾਂ ਬਾਰੇ ਜਾਗਰੂਕ ਕੀਤਾ ਜਾਵੇ-ਐੱਸ. ਐੱਮ. ਓ.
ਨਵਾਂਸ਼ਹਿਰ, 25 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਲੋਕਾਂ ਨੂੰ ਮਿਆਰੀ ਤੇ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਵਿਖੇ ਸਪੋਰਟਿਵ ਸੁਪਰਵੀਜ਼ਨ ਕੀਤੀ ਗਈ।
ਨਵਾਂਸ਼ਹਿਰ, 25 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਲੋਕਾਂ ਨੂੰ ਮਿਆਰੀ ਤੇ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਵਲੋਂ ਆਯੂਸ਼ਮਾਨ ਆਰੋਗਿਆ ਕੇਂਦਰ ਵਿਖੇ ਸਪੋਰਟਿਵ ਸੁਪਰਵੀਜ਼ਨ ਕੀਤੀ ਗਈ। ਇਸ ਦੌਰਾਨ ਕੇਂਦਰ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਸਿਹਤ ਸਟਾਫ਼ ਨੂੰ ਵਿਭਾਗ ਦੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਸੰਬੰਧੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ। ਡਾ. ਸਤਿੰਦਰਜੀਤ ਕੌਰ ਨੇ ਸਮੁੱਚੇ ਸਟਾਫ਼ ਨੂੰ ਹਦਾਇਤ ਕੀਤੀ ਕਿ ਟੀ. ਬੀ. ਦੀ ਜਲਦੀ ਪਛਾਣ ਤੇ ਇਲਾਜ, ਗਰਭਵਤੀ ਮਹਿਲਾਵਾਂ ਦੀ ਨਿਯਮਤ ਜਾਂਚ, ਬੱਚਿਆਂ ਦੇ ਸੰਪੂਰਨ ਟੀਕਾਕਰਨ ਅਤੇ ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਦੀ ਸਕ੍ਰੀਨਿੰਗ ਨੂੰ ਤਰਜੀਹ ਦਿੱਤੀ ਜਾਵੇ। ਇਸ ਦੇ ਨਾਲ ਹੀ ਯੋਗ ਲਾਭਪਾਤਰੀਆਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਉਣ, ਮਰੀਜ਼ਾਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਅਤੇ ਦਵਾਈਆਂ ਤੇ ਜਾਂਚ ਸਹੂਲਤਾਂ ਦੀ ਉਪਲੱਬਧਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ, ਸਿਹਤਮੰਦ ਜੀਵਨ-ਸ਼ੈਲੀ, ਸਾਫ-ਸਫਾਈ ਤੇ ਸਮੇਂ ਸਿਰ ਸਿਹਤ ਜਾਂਚ ਕਰਵਾਉਣ ਬਾਰੇ ਜਾਗਰੂਕ ਗਤੀਵਿਧੀਆਂ ਕਰਨੀਆਂ ਯਕੀਨੀ ਬਣਾਈਆਂ ਜਾਣ। ਐਸ. ਐੱਮ. ਓ . ਨੇ ਇਹ ਵੀ ਕਿਹਾ ਕਿ ਆਯੁਸ਼ਮਾਨ ਆਰੋਗਿਆ ਕੇਂਦਰ ਮੁੱਢਲੀਆਂ ਸਿਹਤ ਸੇਵਾਵਾਂ ਲੋਕਾਂ ਦੇ ਨੇੜੇ ਪਹੁੰਚਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਨਿਭਾਉਣ, ਮਰੀਜ਼ਾਂ ਨਾਲ ਸਨਮਾਨਜਨਕ ਵਿਹਾਰ ਕਰਨ। ਇਸ ਮੌਕੇ ਸੀਨੀਅਰ ਮੈਡੀਕਲ ਲੈਬ ਟੈਕਨੀਸ਼ੀਅਨ ਅੰਮ੍ਰਿਤਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਮਰਚਾਰੀ ਮੌਜੂਦ ਸਨ।