25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਨਸ਼ਿਆਂ ਦੇ ਖ਼ਾਤਮੇ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ

ਔੜ, 25 ਅਕਤੂਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ’ਤੇ ਪਿੰਡ ਔੜ ਵਿਖੇ ਰੋਸ ਪ੍ਰਦਰਸ਼ਨ ਕੀਤਾ। ਡਾ.

Ad Position 21
No active advertisement
ਅਜੀਤ ਡੈਸਕ 26-10-2026
ਔੜ, 25 ਅਕਤੂਬਰ (ਗੁਰਨਾਮ ਸਿੰਘ ਸੈਣੀ)-ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਤੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੱਦੇ ’ਤੇ ਪਿੰਡ ਔੜ ਵਿਖੇ ਰੋਸ ਪ੍ਰਦਰਸ਼ਨ ਕੀਤਾ। ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ। ਇਸ ਮੌਕੇ ਡਾ. ਬਿੱਟੂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਲੜੀ ਤੋੜਨੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਭਾਈ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰ ਅਤੇ ਇਨਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਦੇ ਨਾਲ ਖੜ੍ਹਾ ਹੈ। ਉਨ੍ਹਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ। ਡਾ. ਬਿੱਟੂ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦਾ ਟੀਚਾ ਸਿਰਫ਼ ਬਿਆਨਬਾਜ਼ੀ ਨਾਲ ਹਾਸਿਲ ਨਹੀਂ ਹੋ ਸਕਦਾ, ਸਗੋਂ ਇਸ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਯਤਨ ਜਾਰੀ ਰੱਖੇਗਾ। ਇਸ ਮੌਕੇ ਗੁਰਵਿੰਦਰ ਸਿੰਘ ਸਰਕਲ ਪ੍ਰਧਾਨ ਔੜ, ਸਤਨਾਮ ਸਿੰਘ ਰਾਵਲ, ਪਰਮਜੀਤ ਸਿੰਘ, ਸੰਤੋਖ ਸਿੰਘ ਪੁਰੇਵਾਲ, ਕੇਸਰ ਸਿੰਘ, ਭੁਪਿੰਦਰ ਸਿੰਘ, ਜਗਤਾਰ ਸਿੰਘ ਮੱਲਾ, ਗੁਰਪ੍ਰੀਤ ਸਿੰਘ ਸਾਹਲੋ, ਰਜਿੰਦਰ ਸਿੰਘ, ਪਰਮਜੀਤ ਸਿੰਘ, ਸਤਨਾਮ ਸਿੰਘ ਲਾਦੀਆਂ, ਜਸਵਿੰਦਰ ਸਿੰਘ ਮਾਨ, ਹੈਪੀ ਔੜ, ਗੁਰਦੇਵ ਸਿੰਘ, ਪ੍ਰਿੰਸ, ਅਮਰਜੀਤ ਸਿੰਘ, ਰਾਹੁਲ ਧੀਰ, ਨਰਿੰਦਰ ਪਾਲ ਸਿੰਘ, ਨਵਯੁਵਰਾਜ ਸਿੰਘ, ਲਖਬੀਰ ਸਿੰਘ, ਮਨੀਸ਼, ਹਰਜਿੰਦਰ ਸਿੰਘ, ਰਵਿੰਦਰ ਸਿੰਘ ਗੋਸਲ, ਪ੍ਰੇਮ ਸਿੰਘ, ਬਲਦੀਪ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਨੇੜੇ ਕੂੜੇ ਦੇ ਡੰਪ ਦੀ ਨਗਰ ਕੌਂਸਲ ਰਾਹੋਂ ਨੇ ਕਰਵਾਈ ਸਫ਼ਾਈ ਅਗਲੀ ਖ਼ਬਰ ਹਾਕੀ ਮੈਨਜ਼ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ-2026 ਦਾ ਟਰਾਫੀ ਟੂਰ ਦੇ ਜ਼ਿਲ੍ਹੇ ’ਚ ਪਹੁੰਚਣ ’ਤੇ ਭਰਵਾਂ ਸਵਾਗਤ
Ad Position 24