27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਚੱਕ ਗੁਰੂ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ

ਸਮੁੰਦੜਾ, 26 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਆਪਣਾ ਐਨ. ਆਰ.

Ad Position 21
No active advertisement
ਅਜੀਤ ਡੈਸਕ 27-10-2026
ਸਮੁੰਦੜਾ, 26 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਆਪਣਾ ਐਨ. ਆਰ. ਆਈ. ਫੁੱਟਬਾਲ ਕਲੱਬ ਚੱਕ ਗੁਰੂ ਸਮੁੰਦੜਾ ਵਲੋਂ ਸ. ਬਲਵਿੰਦਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਚੌਥੇ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਸ ਸੰਬੰਧੀ ਕਲੱਬ ਦੇ ਚੇਅਰਮੈਨ ਮੋਹਣ ਸਿੰਘ ਮੱਲੀ ਯੂ. ਐਸ. ਏ., ਮੁੱਖ ਪ੍ਰਬੰਧਕ ਅਵਤਾਰ ਸਿੰਘ ਤਾਰੀ ਯੂ. ਐਸ. ਏ., ਗੁਰਦੇਵ ਸਿੰਘ ਖਾਲਸਾ ਮੁੱਖ ਸੇਵਾਦਾਰ ਆਦਿ ਨੇ ਦੱਸਿਆ ਕਿ 29 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾ ਰਹੇ ਇਸ ਫੁੱਟਬਾਲ ਟੂਰਨਾਮੈਂਟ ਵਿਚ ਕਲੱਬ ਪੱਧਰ, ਪਿੰਡ ਪੱਧਰ, ਅੰਡਰ 17 ਤੇ ਅੰਡਰ 14 ਸਾਲ ਉਮਰ ਵਰਗ ਫੁੱਟਬਾਲ ਅਕੈਡਮੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਟੂਰਨਾਮੈਂਟ ਵਿਚ ਜੇਤੂ ਰਹਿਣ ਵਾਲੀ ਕਲੱਬ ਪੱਧਰ ਟੀਮ ਨੂੰ 1 ਲੱਖ ਅਤੇ ਉਪ ਜੇਤੂ ਨੂੰ 75 ਹਜ਼ਾਰ, ਪਿੰਡ ਪੱਧਰ ਦੀ ਜੇਤੂ ਟੀਮ ਨੂੰ 51 ਹਜ਼ਾਰ ਤੇ ਉਪ ਜੇਤੂ ਨੂੰ 41,000 ਤੇ 17 ਸਾਲ ਉਮਰ ਵਰਗ ਦੇ ਖਿਡਾਰੀਆਂ ਨੂੰ ਪਹਿਲਾ ਇਨਾਮ 35 ਹਜ਼ਾਰ ਅਤੇ ਉਪ ਜੇਤੂ ਨੂੰ 25 ਹਜ਼ਾਰ, ਇਸੇ ਤਰ੍ਹਾਂ 14 ਸਾਲ ਉਮਰ ਵਰਗ ਦੇ ਖਿਡਾਰੀਆਂ ਨੂੰ ਪਹਿਲਾਂ ਇਨਾਮ 15 ਹਜ਼ਾਰ ਤੇ ਉਪ ਜੇਤੂ ਨੂੰ 11 ਨਕਦ ਇਨਾਮ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਟੂਰਨਾਮੈਂਟ ਦੀ ਸਮਾਪਤੀ ਵਾਲੇ ਦਿਨ ਬਾਅਦ ਦੁਪਹਿਰ ਪ੍ਰਸਿੱਧ ਕਲਾਕਾਰ ਅਮਰਿੰਦਰ ਬੌਬੀ ਆਪਣੇ ਗੀਤਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਅਮਰੀਕ ਸਿੰਘ ਰਾਏ ਕੈਨੇਡਾ, ਮਨਜੀਤ ਸਿੰਘ ਵਿਰਕ ਯੂ. ਐਸ. ਏ., ਕਸ਼ਮੀਰ ਸਿੰਘ ਧੁੱਗਾ, ਨਰਿੰਦਰ ਸਿੰਘ ਆਸਟਰੇਲੀਆ, ਸਤਨਾਮ ਸਿੰਘ ਰੱਕੜ, ਧਰਮ ਸਿੰਘ ਨਾਗਰਾ, ਮੋਹਣ ਸਿੰਘ ਬੈਂਸ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਬੇਲਰ ਮਸ਼ੀਨਾਂ ਦੀ ਵਧੀਆ ਕਾਰਗੁਜ਼ਾਰੀ ਨਾਲ ਕਿਸਾਨ ਬਾਗੋ ਬਾਗ ਅਗਲੀ ਖ਼ਬਰ ਪਿੰਡ ਰਾਮਗੜ੍ਹ ਵਿਖੇ ਡੈਂਟਿੰਗ ਪੇਂਟਿੰਗ ਦੀ ਦੁਕਾਨ ’ਤੇ ਚੋਰੀ
Ad Position 24