ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਵਲੋਂ 6 ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ
ਨਵਾਂਸ਼ਹਿਰ, 26 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੁੱਧ ਨਸ਼ਿਆਂ ਵਿਰੁੱਧ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਤੇ 19.
ਨਵਾਂਸ਼ਹਿਰ, 26 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਯੁੱਧ ਨਸ਼ਿਆਂ ਵਿਰੁੱਧ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ’ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 20 ਨਸ਼ੀਲੀਆਂ ਗੋਲੀਆਂ ਤੇ 19.07 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਰਜਿਸਟਰ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੁਸ਼ਹਾਲ ਜੀਵਨ ਬਤੀਤ ਕੀਤਾ ਜਾਵੇ, ਜਿਹੜੇ ਵਿਅਕਤੀ ਨਸ਼ੇ ਦਾ ਧੰਦਾ ਕਰਦੇ ਹਨ ਉਨ੍ਹਾਂ ਬਾਰੇ ਲੋਕਲ ਪੁਲਿਸ ਨੂੰ ਇਤਲਾਹ ਦਿੱਤੀ ਜਾਵੇ ਤਾਂ ਉਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਇਤਲਾਹ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ ਤੇ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ।