27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਡਾਕਟਰੀ ਸਲਾਹ ਤੋਂ ਬਿਨਾਂ ਨਾ ਲਓ ਦਵਾਈਆਂ-ਸਿਵਲ ਸਰਜਨ ਡਾ. ਅਮਨ ਸੂਦ

ਨਵਾਂਸ਼ਹਿਰ, 26 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਨੇ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਤੇ ਤਰਕਸੰਗਤ ਵਰਤੋਂ ਸੰਬੰਧੀ ਜ਼ਿਲ੍ਹਾ ਨਿਵਾਸੀਆਂ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ.

Ad Position 21
No active advertisement
ਅਜੀਤ ਡੈਸਕ 27-10-2026
ਨਵਾਂਸ਼ਹਿਰ, 26 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਨੇ ਐਂਟੀਬਾਇਓਟਿਕ ਦਵਾਈਆਂ ਦੀ ਸਹੀ ਤੇ ਤਰਕਸੰਗਤ ਵਰਤੋਂ ਸੰਬੰਧੀ ਜ਼ਿਲ੍ਹਾ ਨਿਵਾਸੀਆਂ ਲਈ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਅਮਨ ਸੂਦ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਐਂਟੀਬਾਇਓਟਿਕ ਦਵਾਈਆਂ ਸਿਰਫ਼ ਯੋਗ ਡਾਕਟਰ ਦੀ ਸਲਾਹ ਅਨੁਸਾਰ ਹੀ ਲਈਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਦਵਾਈਆਂ ਦੀ ਬੇਲੋੜੀ ਜਾਂ ਗਲਤ ਵਰਤੋਂ ਨਾਲ ਐਂਟੀਮਾਈਕ੍ਰੋਬੀਅਲ ਰੋਧਕਤਾ ਵਧਣ ਦਾ ਖ਼ਤਰਾ ਹੁੰਦਾ ਹੈ, ਜਿਸ ਕਾਰਨ ਭਵਿੱਖ ਵਿਚ ਕਈ ਲਾਗਾਂ ਦਾ ਇਲਾਜ ਕਰਨਾ ਮੁਸ਼ਕਿਲ ਹੋ ਸਕਦਾ ਹੈ। ਡਾ. ਅਮਨ ਸੂਦ ਨੇ ਕਿਹਾ ਕਿ ਐਂਟੀਬਾਇਓਟਿਕ ਦਵਾਈਆਂ ਬੈਕਟੀਰੀਆ ਕਾਰਨ ਹੋਣ ਵਾਲੀਆਂ ਕੁਝ ਲਾਗਾਂ ਦੇ ਇਲਾਜ ਲਈ ਵਰਤੀਆਂ ਜਾਂਦੀਆਂ ਹਨ। ਇਹ ਜ਼ੁਕਾਮ, ਫਲੂ ਅਤੇ ਹੋਰ ਵਾਇਰਲ ਬਿਮਾਰੀਆਂ ਵਿਰੁੱਧ ਅਸਰਦਾਰ ਨਹੀਂ ਹੁੰਦੀਆਂ। ਇਸ ਲਈ ਬੁਖ਼ਾਰ, ਖੰਘ ਜਾਂ ਗਲੇ ਵਿਚ ਦਰਦ ਹੋਣ ’ਤੇ ਆਪਣੇ ਆਪ ਐਂਟੀਬਾਇਓਟਿਕ ਲੈਣ ਦੀ ਬਜਾਏ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਐਂਟੀਬਾਇਓਟਿਕ ਦਵਾਈਆਂ ਦੀ ਵਰਤੋਂ ਕਰਦੇ ਸਮੇਂ ਡਾਕਟਰ ਵਲੋਂ ਦੱਸੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ। ਦਵਾਈ ਦੀ ਖੁਰਾਕ ਜਾਂ ਮਿਆਦ ਆਪਣੇ ਆਪ ਨਾ ਬਦਲੀ ਜਾਵੇ ਅਤੇ ਦਵਾਈ ਕਿਸੇ ਹੋਰ ਵਿਅਕਤੀ ਨਾਲ ਸਾਂਝੀ ਨਾ ਕੀਤੀ ਜਾਵੇ। ਸਿਵਲ ਸਰਜਨ ਨੇ ਕਿਹਾ ਕਿ ਐਂਟੀਬਾਇਓਟਿਕ ਰੋਧਕਤਾ ਇਕ ਅਜਿਹੀ ਸਥਿਤੀ ਹੈ ਜਿਸ ਵਿਚ ਬੈਕਟੀਰੀਆ ਦਵਾਈਆਂ ਦੇ ਪ੍ਰਭਾਵ ਤੋਂ ਬਚਣ ਦੇ ਯੋਗ ਹੋ ਜਾਂਦੇ ਹਨ, ਜਿਸ ਨਾਲ ਲਾਗਾਂ ਦਾ ਇਲਾਜ ਔਖਾ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਗੁ: ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ 30 ਨੂੰ
Ad Position 24