27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕਨਵੈਨਸ਼ਨ ਦੀ ਤਿਆਰੀ ਸੰਬੰਧੀ ਮਨਰੇਗਾ ਕਾਮਿਆਂ ਦੀ ਮੀਟਿੰਗ ਕਰਵਾਈ

ਨਵਾਂਸ਼ਹਿਰ, 26 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਮਨਰੇਗਾ ਕਾਮਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਕਾਮਰੇਡ ਸੁਨੀਤਾ ਤਲਵੰਡੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਖ਼ਤਮ ਕਰਕੇ ਵੀ. ਬੀ.

Ad Position 21
No active advertisement
ਅਜੀਤ ਡੈਸਕ 27-10-2026
ਨਵਾਂਸ਼ਹਿਰ, 26 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਰਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਮਨਰੇਗਾ ਕਾਮਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਕਾਮਰੇਡ ਸੁਨੀਤਾ ਤਲਵੰਡੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਮਨਰੇਗਾ ਕਾਨੂੰਨ ਖ਼ਤਮ ਕਰਕੇ ਵੀ. ਬੀ. ਜੀ. ਰਾਮ ਜੀ ਲਾਗੂ ਕਰਕੇ ਮਜ਼ਦੂਰਾਂ ਨਾਲ ਧੱਕਾ ਕੀਤਾ ਹੈ। ਮਜ਼ਦੂਰਾਂ ਨੂੰ 125 ਦਿਨ ਦੇ ਕੰਮ ਦੇਣ ਦਾ ਭਰੋਸਾ ਦੇ ਕੇ ਉਨ੍ਹਾਂ ਨੂੰ ਆਪਣੇ ਪੱਖ ਵਿਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਨਰੇਗਾ ਮਜ਼ਦੂਰਾਂ ਦੀ ਕਨਵੈਨਸ਼ਨ ਬਹਿਰਾਮ ਵਿਖੇ 15 ਨਵੰਬਰ ਨੂੰ ਕੀਤੀ ਹੋ ਰਹੀ ਹੈ। ਉਨ੍ਹਾਂ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮਜ਼ਦੂਰਾਂ ਨੂੰ ਇਸ ਕਨਵੈਨਸ਼ਨ ਵਿਚ ਪੁੱਜਣ ਦਾ ਸੱਦਾ ਵੀ ਦਿੱਤਾ। ਮੀਟਿੰਗ ਵਿਚ ਅਮਰਜੀਤ ਚੱਕ ਗੁਰੂ, ਸ੍ਰੀਰਾਮ ਚੱਕ ਗੁਰੂ, ਮਨਰੇਗਾ ਮੇਹਟ ਨੀਲਮ ਰਾਣੀ, ਜਾਇੰਟ ਸਕੱਤਰ ਮਨਜੀਤ ਕੌਰ, ਪ੍ਰਧਾਨ ਰਜਿੰਦਰ ਕੌਰ, ਮੀਤ ਪ੍ਰਧਾਨ ਨੀਲਮ ਰਾਣੀ, ਖਜਾਨਚੀ ਰੀਟਾ ਰਾਣੀ ਤੋਂ ਇਲਾਵਾ ਜੋਤੀ ਗੇਜੋ ਮਹਿੰਦਰ ਕੌਰ ਕੁਲਵਿੰਦਰ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਗੁਰਪ੍ਰੀਤ ਕੌਰ ਥਿਆੜਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ-ਅਟਵਾਲ, ਮਿੰਟੂ ਜਾਡਲਾ ਅਗਲੀ ਖ਼ਬਰ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਝਿੰਗੜਾਂ ਵਿਖੇ ਆਮ ਇਜਲਾਸ ’ਚ ਛਿੰਝ ਮੇਲੇ ਦਾ ਲੇਖਾ ਜੋਖਾ
Ad Position 24