ਅਮਨ ਕਾਨੂੰਨ ਦੇ ਮੁੱਦਿਆਂ ਨੂੰ ਸੁਲਝਾਉਣ ’ਚ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ-ਅਸ਼ੋਕ ਕੁਮਾਰ ਨਾਨੋਵਾਲ
ਟੱਪਰੀਆਂ ਖੁਰਦ, 26 ਅਕਤੂਬਰ (ਬੂਥਗੜ੍ਹੀਆ)-ਪੰਜਾਬ ਵਿਚ ਕਤਲਾਂ ਦੀਆਂ ਘਟਨਾਵਾਂ ਨੇ ਆਮ ਜਨਤਾ ਦੇ ਮਨਾਂ ਵਿਚ ਡਰ ਅਤੇ ਸਹਿਮ ਦਾ ਮਹੌਲ ਪੈਦਾ ਕਰ ਦਿੱਤਾ ਹੈ। ਸੂਬੇ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ।
ਟੱਪਰੀਆਂ ਖੁਰਦ, 26 ਅਕਤੂਬਰ (ਬੂਥਗੜ੍ਹੀਆ)-ਪੰਜਾਬ ਵਿਚ ਕਤਲਾਂ ਦੀਆਂ ਘਟਨਾਵਾਂ ਨੇ ਆਮ ਜਨਤਾ ਦੇ ਮਨਾਂ ਵਿਚ ਡਰ ਅਤੇ ਸਹਿਮ ਦਾ ਮਹੌਲ ਪੈਦਾ ਕਰ ਦਿੱਤਾ ਹੈ। ਸੂਬੇ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਬੀ. ਜੇ. ਪੀ. ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਆਖਿਆ ਕਿ ਪੰਜਾਬ ਦੀ ‘ਆਪ’ ਸਰਕਾਰ ਨਸ਼ਿਆਂ ਤੇ ਅਮਨ ਕਾਨੂੰਨ ਦੇ ਮੁੱਦਿਆਂ ਨੂੰ ਸੁਲਝਾਉਣ ਵਿਚ ਆਪਣੇ ਕਾਰਜਕਾਲ ਦੌਰਾਨ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਰਜ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਾਕਮ ਧਿਰ ਵਲੋਂ ਕੇਵਲ ਫੋਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਬਹੁਤ ਭਿਆਨਕ ਹੈ।