27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਕੱਢੀ ਸ਼ੋਭਾ ਯਾਤਰਾ

ਮਜਾਰੀ/ਸਾਹਿਬਾ, 26 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਚਣਕੋਈ ਵਿਚ ਸ਼ਰਧਾ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪਰਿਕਰਮਾ ਕਰਦੇ ਹੋਏ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਈ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 27-10-2026
ਮਜਾਰੀ/ਸਾਹਿਬਾ, 26 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਚਣਕੋਈ ਵਿਚ ਸ਼ਰਧਾ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਭਗਵਾਨ ਵਾਲਮੀਕਿ ਜੀ ਦੇ ਮੰਦਰ ਤੋਂ ਸ਼ੁਰੂ ਹੋ ਕੇ ਸਾਰੇ ਨਗਰ ਦੀ ਪਰਿਕਰਮਾ ਕਰਦੇ ਹੋਏ ਸ਼ਾਮ ਨੂੰ ਇਸੇ ਜਗ੍ਹਾ ਸਮਾਪਤ ਹੋਈ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਭਗਵਾਨ ਵਾਲਮੀਕਿ ਜੀ ਪ੍ਰਤੀ ਆਪਣੀ ਅਥਾਹ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼ੋਭਾ ਯਾਤਰਾ ਦੌਰਾਨ ਮਾਹੌਲ ਭਗਤੀਮਈ ਬਣਿਆ ਰਿਹਾ ਅਤੇ ਸੰਗਤਾਂ ਵਲੋਂ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਸ਼ੋਭਾ ਯਾਤਰਾ ਦੌਰਾਨ ਭਗਵਾਨ ਵਾਲਮੀਕਿ ਜੀ ਦੀ ਪਵਿੱਤਰ ਜੀਵਨੀ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਸਮਾਜ ਨੂੰ ਦਿੱਤੇ ਸੰਦੇਸ਼ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਵੱਖ-ਵੱਖ ਥਾਵਾਂ ’ਤੇ ਸੰਗ ਤਾਂ ਵਲੋਂ ਸ਼ੋਭਾ ਯਾਤਰਾ ਦਾ ਸਵਾਗਤ ਕੀਤਾ। ਸ਼ਰਧਾਲੂਆਂ ਨੇ ਪੂਰੇ ਉਤਸ਼ਾਹ ਨਾਲ ਇਸ ਧਾਰਮਿਕ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਸਾਬਕਾ ਸਰਪੰਚ ਰਣਵੀਰ ਸਿੰਘ ਭੱਟੀ ਤੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਸਮਾਗਮ ਦੌਰਾਨ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਤੇ ਸਮਾਜ ਵਿਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਗਈ। ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋਈ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਰਣਬੀਰ ਸਿੰਘ ਭੱਟੀ ਸਾਬਕਾ ਸਰਪੰਚ, ਸੁਰਿੰਦਰ ਪਾਲ, ਸੰਤੋਖ ਸਿੰਘ, ਬੂਟਾ ਰਾਮ, ਬਲਵਿੰਦਰ ਰਾਮ, ਅਨੀਤਾ ਰਾਣੀ, ਲਲਿਤ ਕੁਮਾਰ, ਪਰਮਜੀਤ, ਚਰਨਜੀਤ ਰਾਮ, ਗੁਰਦਿਆਲ ਸਿੰਘ, ਜੀਤ ਰਾਮ, ਸੋਡੀ ਰਾਮ, ਜਸਜੀਤ ਸਿੰਘ, ਰਜਿੰਦਰ ਕੁਮਾਰ, ਰਾਮ ਸਰੂਪ, ਬਿੱਟੂ, ਹਰਮੇਸ਼ ਲਾਲ, ਦਵਿੰਦਰ ਸਿੰਘ, ਸੱਤਪਾਲ, ਊਸ਼ਾ ਰਾਣੀ ਸਰਪੰਚ, ਆਸ਼ਾ ਰਾਣੀ, ਮਨਪ੍ਰੀਤ ਸਿੰਘ ਭੱਟੀ ਆਦਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਧੀਪੁਰ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ ਅਗਲੀ ਖ਼ਬਰ ਸੁਆਮੀ ਗੰਗਾ ਨੰਦ ਸਪੋਰਟਸ ਕਲੱਬ ਫੱਕਰ ਝੰਡਾ ਨੇ ਜਿੱਤਿਆ ਚੌਥਾ ਕਬੱਡੀ ਕੱਪ
Ad Position 24