ਤਜਿੰਦਰ ਸਿੰਘ ਸਕੋਹਪੁਰ ਬੰਗਾ ਯੂਥ ਅਕਾਲੀ ਦਲ ਦੇ ਨਵੇਂ ਪ੍ਰਧਾਨ ਨਿਯੁਕਤ
ਔੜ, 26 ਅਕਤੂਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਅਹਿਮ ਨਿਯੁਕਤੀ ਕੀਤੀ ਗਈ ਹੈ। ਹਲਕਾ ਬੰਗਾ ਦੇ ਇੰਚਾਰਜ ਡਾ.
ਔੜ, 26 ਅਕਤੂਬਰ (ਗੁਰਨਾਮ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਕ ਅਹਿਮ ਨਿਯੁਕਤੀ ਕੀਤੀ ਗਈ ਹੈ। ਹਲਕਾ ਬੰਗਾ ਦੇ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਵਲੋਂ ਤਜਿੰਦਰ ਸਿੰਘ ਸਕੋਹਪੁਰ ਨੂੰ ਯੂਥ ਅਕਾਲੀ ਦਲ ਬੰਗਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਮੌਕੇ ਪਿੰਡ ਔੜ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਤਜਿੰਦਰ ਸਿੰਘ ਸਕੋਹਪੁਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਬਿੱਟੂ ਨੇ ਆਸ ਪ੍ਰਗਟਾਈ ਕਿ ਤਜਿੰਦਰ ਸਿੰਘ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਤੇ ਮਿਹਨਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨਵੇਂ ਯੂਥ ਪ੍ਰਧਾਨ ਇਲਾਕੇ ਦੇ ਨੌਜਵਾਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਨਿਯੁਕਤੀ ਨਾਲ ਹਲਕੇ ਦੇ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਆਪਣੀ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਜਿੰਦਰ ਸਿੰਘ ਸਕੋਹਪੁਰ ਨੇ ਪਾਰਟੀ ਹਾਈਕਮਾਨ ਤੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਨੌਜਵਾਨਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰਨਗੇ।