26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੰਦੀਪ ਭਾਟੀਆ ਸੋਨੂੰ ਆਦੋਆਣਾ ਤੇ ਅਸ਼ੋਕ ਨਾਨੋਵਾਲ ਨੇ ਕਬੱਡੀ ਮਹਾਂਕੁੰਭ ’ਚ ਪਹੁੰਚ ਕੇ ਮਹਾਂਪੁਰਸ਼ਾਂ ਤੋਂ ਲਿਆ ਆਸ਼ੀਰਵਾਦ

ਕਾਠਗੜ੍ਹ, 26 ਅਕਤੂਬਰ (ਕਲੇਰ)-ਸਵਾਮੀ ਗੰਗਾ ਨੰਦ ਸਪੋਰਟਸ ਕਲੱਬ ਵਲੋਂ ਚੌਥੇ ਕਬੱਡੀ ਕੱਪ ਦਾ ਉਦਘਾਟਨ ਸਵਾਮੀ ਕ੍ਰਿਸ਼ਨਾ ਨੰਦ ਵਲੋਂ ਕੀਤਾ। ਇਸ ਕਬੱਡੀ ਮਹਾਂਕੁੰਭ ’ਚ ਭਾਜਪਾ ਦੇ ਸੀਨੀਅਰ ਆਗੂ ਤੇ ਓ.

Ad Position 21
No active advertisement
ਅਜੀਤ ਡੈਸਕ 27-10-2026
ਕਾਠਗੜ੍ਹ, 26 ਅਕਤੂਬਰ (ਕਲੇਰ)-ਸਵਾਮੀ ਗੰਗਾ ਨੰਦ ਸਪੋਰਟਸ ਕਲੱਬ ਵਲੋਂ ਚੌਥੇ ਕਬੱਡੀ ਕੱਪ ਦਾ ਉਦਘਾਟਨ ਸਵਾਮੀ ਕ੍ਰਿਸ਼ਨਾ ਨੰਦ ਵਲੋਂ ਕੀਤਾ। ਇਸ ਕਬੱਡੀ ਮਹਾਂਕੁੰਭ ’ਚ ਭਾਜਪਾ ਦੇ ਸੀਨੀਅਰ ਆਗੂ ਤੇ ਓ. ਬੀ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਸੰਦੀਪ ਭਾਟੀਆ ਸੋਨੂੰ ਆਦੋਆਣਾ ਤੇ ਅਸ਼ੋਕ ਨਾਨੋਵਾਲ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਦੋਵਾਂ ਆਗੂਆਂ ਨੇ ਮਹਾਂਪੁਰਸ਼ਾਂ ਦੇ ਚਰਨਾਂ ’ਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਬੱਡੀ ਸਾਡੀ ਮਾਂ-ਖੇਡ ਹੈ ਅਤੇ ਅਜਿਹੇ ਮਹਾਂਕੁੰਭ ਨੌਜਵਾਨ ਪੀੜ੍ਹੀ ਨੂੰ ਬਹੁਤ ਵੱਡਾ ਸੁਨੇਹਾ ਦਿੰਦੇ ਹਨ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਉਣਾ ਚਾਹੀਦਾ ਹੈ। ਇਸ ਮੌਕੇ ਮੁੱਖ ਸੇਵਾਦਾਰ ਵਾਸਦੇਵ ਭੂੰਬਲਾ ਤੇ ਭਾਜਪਾ ਦੇ ਸੀਨੀਅਰ ਆਗੂ ਅਸ਼ੋਕ ਬਾਂਠ (ਰਿਟਾਇਰਡ ਆਈ. ਪੀ. ਐਸ.) ਵਲੋਂ ਸੰਦੀਪ ਭਾਟੀਆ ਸੋਨੂੰ ਆਦੋਆਣਾ ਅਤੇ ਅਸ਼ੋਕ ਨਾਨੋਵਾਲ ਨੂੰ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ। ਇਸ ਮੌਕੇ ਠੇਕੇਦਾਰ ਬੰਟੀ ਸਰਪੰਚ ਰੱਤੇਵਾਲ, ਮਦਨ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੁੱਟਬਾਲ ਦੇ ਫਾਈਨਲ ਮੈਚ ’ਚ ਮਹਿਰਮਪੁਰ ਦੀ ਟੀਮ ਜੇਤੂ ਅਗਲੀ ਖ਼ਬਰ ਐਡਵੋਕੇਟ ਸੰਜੀਵ ਚੌਧਰੀ ਚੇਚੀ ਵਲੋਂ ਬ੍ਰਿਗੇਡੀਅਰ ਰਾਜ ਕੁਮਾਰ ਨਾਲ ਮੁਲਾਕਾਤ
Ad Position 24