ਝਿੰਗੜਾਂ ਵਿਖੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
ਔੜ/ਝਿੰਗੜਾਂ, 26 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸਵੇਰ ਵੇਲੇ ਸ੍ਰੀ ਨਿਸ਼ਾਨ ਸਾਹਿਬ ਜੀ ਨੂੰ ਚੋਲਾ ਪਹਿਨਾਉਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ।
ਔੜ/ਝਿੰਗੜਾਂ, 26 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸਵੇਰ ਵੇਲੇ ਸ੍ਰੀ ਨਿਸ਼ਾਨ ਸਾਹਿਬ ਜੀ ਨੂੰ ਚੋਲਾ ਪਹਿਨਾਉਣ ਉਪਰੰਤ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ। ਉਪਰੰਤ ਗਾਇਕ ਸੁਰਿੰਦਰ ਸਿੰਘ ਬੈਂਸ ਦੁਸਾਂਝ ਖੁਰਦ ਵਲੋਂ ਭਗਵਾਨ ਵਾਲਮੀਕਿ ਦੀ ਉਪਮਾ ਦਾ ਗੁਣਗਾਨ ਕਰਕੇ ਆਪਣੀ ਹਾਜ਼ਰੀ ਲਗਵਾਈ। ਸਮਾਗਮ ਵਿਚ ਵਿਧਾਨ ਸਭਾ ਹਲਕਾ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਪ੍ਰਬੰਧਕਾਂ ਤੇ ਸਮਾਗਮ ਵਿਚ ਜੁੜ ਬੈਠੀਆਂ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਪੁਰਬ ਦੀ ਵਧਾਈ ਦਿੱਤੀ। ਜਥੇ. ਰਣਜੀਤ ਸਿੰਘ ਝਿੰਗੜ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਨੇ ਸਮਾਗਮ ਵਿਚ ਪੁੱਜੀਆਂ ਸਮੂਹ ਸੰਗਤਾਂ ਅਤੇ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਵਿਧਾਇਕ ਡਾ. ਸੁੱਖੀ ਦਾ ਪ੍ਰਬੰਧਕਾਂ ਦੀ ਤਰਫੋਂ ਧੰਨਵਾਦ ਕੀਤਾ। ਪ੍ਰਬੰਧਕ ਹਰਭਜਨ ਰਾਮ, ਸੱਤਪਾਲ, ਸੁਰਜੀਤ ਸਿੰਘ ਸ਼ੇਰਗਿੱਲ, ਦਵਿੰਦਰ ਰਾਮ ਆਦਿ ਵਲੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਬੀਬੀ ਸੁਖਵੰਤ ਕੌਰ ਯੂ. ਐਸ. ਏ. ਮਹਾਰਾਜ ਪ੍ਰੀਤਮ ਦਾਸ ਦੀ ਸਪੁੱਤਰੀ ਤੇ ਹੋਰ ਦਾਨੀ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਨਿਰਮਲ ਸਿੰਘ ਮਹਿਮੀ, ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਸਤਨਾਮ ਸਿੰਘ ਰੱਲ੍ਹ ਯੂ. ਐਸ. ਏ., ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਸੰਤੋਖ ਸਿੰਘ ਢੰਡਾ, ਬੁੱਧ ਸਿੰਘ ਗ੍ਰੰਥੀ, ਜਰਨੈਲ ਸਿੰਘ ਗਰੇਵਾਲ, ਬਹਾਦਰ ਸਿੰਘ ਮਹਿਮੀ, ਬਿਸ਼ਨ ਝਿੰਗੜ, ਲਛਮਣ ਸਿੰਘ ਕਲਸੀ, ਪਾਠੀ ਵਿੱਕੀ ਸਿੰਘ, ਵਿਸ਼ਾਲ ਸ਼ੇਰਗਿੱਲ, ਮਨੀ ਸ਼ੇਰਗਿੱਲ, ਨੀਤਸ ਸ਼ੇਰਗਿੱਲ, ਕਮਲਜੀਤ ਕੌਰ, ਰਜਨੀ, ਰਾਣੋ, ਜਸਵਿੰਦਰ, ਵਿੱਕੀ ਸ਼ੇਰਗਿੱਲ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।