28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਕਸਾਨਾਂ ਸਪੋਰਟਸ ਕਲੱਬ ਵਲੋਂ 29 ਅਕਤੂਬਰ ਨੂੰ ਵਾਲੀਬਾਲ ਟੂਰਨਾਮੈਂਟ ਅੰਡਰ-19 ਦਾ ਹੋਵੇਗਾ ਧਮਾਕੇਦਾਰ ਮੁਕਾਬਲਾ

ਕਾਠਗੜ੍ਹ , 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਮਾਸਟਰ ਜੇ. ਪੀ.

Ad Position 21
No active advertisement
ਅਜੀਤ ਡੈਸਕ 28-10-2026
ਕਾਠਗੜ੍ਹ , 27 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ ) - ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਮਾਸਟਰ ਜੇ.ਪੀ. ਕਸਾਨਾਂ ਸਪੋਰਟਸ ਕਲੱਬ ਵੱਲੋਂ ਵਾਲੀਬਾਲ ਟੂਰਨਾਮੈਂਟ ਅੰਡਰ-19 ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਡਾਕਟਰ ਵਾਸਦੇਵ ਬਾਂਠ ਨੇ ਦੱਸਿਆ ਕਿ ਇਹ ਟੂਰਨਾਮੈਂਟ 29 ਅਕਤੂਬਰ 2026 ਦਿਨ ਵੀਰਵਾਰ ਨੂੰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਟੂਰਨਾਮੈਂਟ ਸਵ: ਮਾ. ਜੇ.ਪੀ. ਕਸਾਨਾਂ ਅਤੇ ਸਵ: ਸ਼ਾਮ ਲਾਲ ਪੀ.ਪੀ. ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਹ ਟੂਰਨਾਮੈਂਟ ਰੱਤੇਵਾਲ (ਬਸਤੀ ਕਸਾਨਾਂ ) ਵਿਖੇ ਕਰਵਾਇਆ ਜਾਵੇਗਾ ਇਸ ਵਿੱਚ ਟੂਰਨਾਮੈਂਟ ਵਿੱਚ ਪਹਿਲਾ ਇਨਾਮ 5100 ਰੁਪਏ ਅਤੇ ਦੂਜਾ ਇਨਾਮ 4100 ਰੁਪਏ ਰੱਖਿਆ ਗਿਆ ਹੈ। ਇਸ ਟੂਰਨਾਮੈਂਟ ਵਿੱਚ ਇਲਾਕੇ ਦੀਆਂ ਨਾਮੀ ਟੀਮਾਂ ਭਾਗ ਲੈਣਗੀਆਂ ਅਤੇ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਸੁਨਹਿਰੀ ਮੌਕਾ ਮਿਲੇਗਾ। ਡਾਕਟਰ ਵਾਸਦੇਵ ਬਾਂਠ ਨੇ ਕਿਹਾ ਕਿ ਅੱਜ ਨਸ਼ਿਆਂ ਨੇ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਜਕੜਿਆ ਹੋਇਆ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਸਭ ਤੋਂ ਵਧੀਆ ਸਾਧਨ ਹਨ। ਖੇਡਾਂ ਨਾਲ ਜੁੜਿਆ ਨੌਜਵਾਨ ਨਾ ਸਿਰਫ਼ ਸਰੀਰਕ ਤੌਰ ਤੇ ਤੰਦਰੁਸਤ ਰਹਿੰਦਾ ਹੈ, ਸਗੋਂ ਮਾਨਸਿਕ ਤੌਰ ਤੇ ਵੀ ਮਜ਼ਬੂਤ ਹੁੰਦਾ ਹੈ। ਇਸੇ ਮਕਸਦ ਨਾਲ ਕਲੱਬ ਵੱਲੋਂ ਹਰ ਸਾਲ ਅਜਿਹੇ ਟੂਰਨਾਮੈਂਟ ਕਰਵਾਏ ਜਾਂਦੇ ਹਨ। ਉਨ੍ਹਾਂ ਇਲਾਕਾ ਨਿਵਾਸੀਆਂ, ਖੇਡ ਪ੍ਰੇਮੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਸੁੱਜੋਂ ਵਿਖੇ ਛਿੰਝ ਮੇਲਾ ਬੜੀ ਸ਼ਰਧਾਪੂਰਵਕ ਕਰਵਾਇਆ ਅਗਲੀ ਖ਼ਬਰ ਅੰਦਰਲੀ ਅਨਾਜ ਮੰਡੀ ’ਚ ਸਫ਼ਾਈ ਦੇ ਪ੍ਰਬੰਧ ਨਾ ਹੋਣ ਕਾਰਨ ਕਿਸਾਨ, ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ
Ad Position 24