ਸਦਰ ਥਾਣਾ ਨਵਾਂਸ਼ਹਿਰ ਦੀ ਪੁਲਿਸ ਨੇ ਹੈਰੋਇਨ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫਤਾਰ
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ. ਬੀ.
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਐਸ.ਬੀ.ਐਸ ਨਗਰ ਦੇ ਐਸ. ਐਸ. ਪੀ ਤੁਸ਼ਾਰ ਗੁਪਤਾ ਤੇ ਡੀ.ਐਸ.ਪੀ ਪੰਕਜ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਸਦਰ ਨਵਾਂਸ਼ਹਿਰ ਦੇ ਐਸ.ਐਚ.ਓ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ 2 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਪੁਲਿਸ ਥਾਣੇ ਤੋਂ ਪਿੰਡ ਲੰਗੜੋਆ ਤੋਂ ਭਾਨ-ਮਜਾਰਾ ਵੱਲ ਨੂੰ ਜਾ ਰਹੀ ਸੀ ਤੇ ਹਾਲੇ ਪੁਲਿਸ ਭਾਨ ਮਜਾਰੇ ਤੋਂ ਥੋੜਾ ਪਿੱਛੇ ਹੀ ਸੀ ਤੇ ਉਨ੍ਹਾਂ ਨੂੰ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਸ਼ੱਕ ਦੇ ਆਧਾਰ ਤੇ ਉਸ ਤੋਂ ਪੁੱਛ-ਗਿੱਛ ਕਰਨ ਅਤੇ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਪਾਰਟੀ ਵਲੋਂ ਉਸ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਮੰਗਤ ਰਾਮ ਉਰਫ ਮੰਗਾ ਪੁੱਤਰ ਚੰਨਣ ਰਾਮ ਵਾਸੀ ਲੰਗੜੋਆ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ, ਥਾਣਾ ਮੁਖੀ ਨੇ ਆਖਿਆ ਕਿ ਕਥਿਤ ਦੋਸ਼ੀ ਨੌਜਵਾਨ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਿਲ ਕੀਤਾ ਜਾਵੇਗਾ। ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ।