28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ

ਨਵਾਂਸ਼ਹਿਰ, 27 ਅਕਤੂਬਰ (ਦੀਦਾਰ ਸਿੰਘ ਸ਼ੇਤਰਾ) - ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਅਤੇ ਵਾਤਾਵਰਣ ਸੰਭਾਲ ਸੁਸਾਇਟੀ ਨਵਾਂਸ਼ਹਿਰ ਨੇ ਸ੍ਰੀ ਗੁਰੂ ਰਾਮਦਾਸ ਜੀ ਜੇਠਾ ਜੀ ਦਾ ਪ੍ਰਕਾਸ਼ ਪੁਰਬ ਇਕੀ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ ਸੀ।

Ad Position 21
No active advertisement
ਅਜੀਤ ਡੈਸਕ 28-10-2026
ਨਵਾਂਸ਼ਹਿਰ, 27 ਅਕਤੂਬਰ (ਦੀਦਾਰ ਸਿੰਘ ਸ਼ੇਤਰਾ) - ਗੁਰੂ ਰਾਮਦਾਸ ਜੀ ਸੇਵਾ ਸੁਸਾਇਟੀ ਅਤੇ ਵਾਤਾਵਰਣ ਸੰਭਾਲ ਸੁਸਾਇਟੀ ਨਵਾਂਸ਼ਹਿਰ ਨੇ ਸ੍ਰੀ ਗੁਰੂ ਰਾਮਦਾਸ ਜੀ ਜੇਠਾ ਜੀ ਦਾ ਪ੍ਰਕਾਸ਼ ਪੁਰਬ ਇਕੀ ਬੂਟੇ ਲਗਾ ਕੇ ਮਨਾਇਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹਰਿਮੰਦਰ ਸਾਹਿਬ ਦੀ ਨੀਂਹ ਰੱਖੀ ਸੀ। ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਗੇਟ ਬਣਵਾਏ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਸਾਰੇ ਮਨੁੱਖ ਬਰਾਬਰ ਹਨ, ਉਨ੍ਹਾਂ ਦਾ ਮੰਨਣਾ ਸੀ ਕਿ ਹਰ ਧਰਮ ਦੇ ਲੋਕਾਂ ਨੂੰ ਹਰਿਮੰਦਰ ਸਾਹਿਬ ਅੰਦਰ ਆਉਣ ਦੀ ਆਗਿਆ ਹੈ। ਗੁਰੂ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਲੰਗਰ ਪ੍ਰਥਾ ਦੀ ਸ਼ੁਰੂਆਤ ਕੀਤੀ, ਜਿਸ ਵਿਚ ਹਰੇਕ ਧਰਮ ਦੇ ਲੋਕ ਇਕੱਠੇ ਬੈਠ ਕੇ ਪ੍ਰਸ਼ਾਦਾ ਛਕਦੇ ਹਨ। ਉਹਨਾਂ ਨੇ ਮੌਕੇ ਦੇ ਹਾਕਮ ਨੂੰ ਐਨਾ ਪ੍ਰਭਾਵਿਤ ਕੀਤਾ ਕਿ ਉਸ ਨੇ ਪੰਜਾਬ ਦੇ ਲੋਕਾਂ ਦਾ 1 ਸਾਲ ਦਾ ਮਾਲੀਆ ਮੁਆਫ ਕਰ ਦਿੱਤਾ ਸੀ। ਆਪ ਜੀ ਦੀ ਲਗਪਗ 30 ਰਾਗਾਂ ਵਿੱਚ ਉਚਾਰੀ 638 ਤੋਂ ਵੱਧ ਸ਼ਬਦਾਂ ’ਚ ਬਾਣੀ, ਅਨੰਦ ਕਾਰਜ ਦੀ ਸ਼ੁਰੂਆਤ ਕਰਨ ਆਦਿ ਬਾਰੇ ਸੁਸਾਇਟੀ ਮੈਂਬਰ ਨੂੰ ਜਾਣਕਾਰੀ ਦਿੱਤੀ ਗਈ। ਗੁਰੂ ਸਾਹਿਬਾਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਾਤਾਵਰਣ ਸੰਭਾਲ ਸੁਸਾਇਟੀ ਵੱਲੋਂ ਸੌਨਾ ਰੋਡ ’ਤੇ ਸਥਿਤ ਮਿਉਂਸਪਲ ਪਾਰਕ ਵਿਖੇ ਵੱਖ-ਵੱਖ ਕਿਸਮਾਂ ਦੇ 21 ਬੂਟੇ ਲਗਾਏ ਗਏ। ਇਸ ਮੌਕੇ ’ਤੇ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ, ਕੈਸ਼ੀਅਰ ਕੁਲਦੀਪ ਕੁਮਾਰ, ਅਰੁਣ ਕੁਮਾਰ ਬਾਲੀ, ਸੁਪਰਡੈਂਟ ਰੇਸ਼ਮ ਸਿੰਘ, ਕਮਲ ਕੁਮਾਰ, ਜਰਨੈਲ ਸਿੰਘ, ਦਰਸ਼ਨ ਬੜਵਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਗੰਗਾ ਨੰਦ ਸਪੋਰਟਸ ਐਂਡ ਵੈਲਫੇਅਰ ਕਲੱਬ ਵਲੋਂ ਚੌਥਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਸਹੂੰਗੜਾ ਜ਼ਿਲ੍ਹਾ ਤੇ ਕਮਲੇਸ਼ ਭਾਜਪਾ ਦੇ ਸ਼ਹਿਰੀ ਵਾਈਸ ਪ੍ਰਧਾਨ ਨਿਯੁਕਤ
Ad Position 24