28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪੰਜਾਬ ਦੇ ਲੋਕਾਂ ਦੀ ਭਲਾਈ ਲਈ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਵੇ-ਹਲਕਾ ਇੰਚਾਰਜ ਹਨੀ ਟੋਸਾਂ

ਟੱਪਰੀਆਂ ਖੁਰਦ, 27 ਅਕਤੂਬਰ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੌਰ ਦੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਬਲਾਚੌਰ ਸੰਦੀਪ ਚੌਧਰੀ ਹਨੀ ਟੌਸਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ, ਸੂਬੇ ਦੇ ਹੱਕਾਂ ਦੀ ਰਾਖੀ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤਰੀ ਪਾਰਟੀ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਖੇਤੀਬਾੜੀ ਨਾਲ ਸਬੰਧਤ ਲੋੜਾਂ ਹਨ, ਜਿਨ੍ਹਾਂ ਨੂੰ ਸਮਝਦਿਆਂ ਸੂਬੇ ਦੇ ਹਿੱਤਾਂ ਨੂੰ ਪਹਿਲ ਦੇਣੀ ਜ਼ਰੂਰੀ ਹੈ।

Ad Position 21
No active advertisement
ਅਕਾਲੀ ਆਗੂ ਹਲਕਾ ਇੰਚਾਰਜ ਬਲਾਚੌਰ ਸੰਦੀਪ ਚੌਧਰੀ ਹਨੀ ਟੌਸਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਅਕਾਲੀ ਦਲ ਦੇ ਆਗੂ। 28-10-2026
ਟੱਪਰੀਆਂ ਖੁਰਦ, 27 ਅਕਤੂਬਰ (ਬੂਥਗੜ੍ਹੀਆ) - ਵਿਧਾਨ ਸਭਾ ਹਲਕਾ ਬਲਾਚੌਰ ਦੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਬਲਾਚੌਰ ਸੰਦੀਪ ਚੌਧਰੀ ਹਨੀ ਟੌਸਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਭਲਾਈ, ਸੂਬੇ ਦੇ ਹੱਕਾਂ ਦੀ ਰਾਖੀ ਅਤੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖੇਤਰੀ ਪਾਰਟੀ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਆਪਣੀਆਂ ਸਮਾਜਿਕ, ਆਰਥਿਕ, ਸੱਭਿਆਚਾਰਕ ਅਤੇ ਖੇਤੀਬਾੜੀ ਨਾਲ ਸਬੰਧਤ ਲੋੜਾਂ ਹਨ, ਜਿਨ੍ਹਾਂ ਨੂੰ ਸਮਝਦਿਆਂ ਸੂਬੇ ਦੇ ਹਿੱਤਾਂ ਨੂੰ ਪਹਿਲ ਦੇਣੀ ਜ਼ਰੂਰੀ ਹੈ। ਹਨੀ ਟੌਂਸਾ ਨੇ ਮੁਲਾਕਾਤ ਦੌਰਾਨ ਆਖਿਆ ਕਿ ਪੰਜਾਬ ਦੀ ਸਿਆਸਤ ਵਿੱਚ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਤਰਜੀਹ ਮਿਲਣੀ ਚਾਹੀਦੀ ਹੈ। ਉਨ੍ਹਾਂ ਅਨੁਸਾਰ ਖੇਤਰੀ ਪਾਰਟੀ ਸੂਬੇ ਦੀਆਂ ਸਥਾਨਕ ਲੋੜਾਂ, ਲੋਕਾਂ ਦੀਆਂ ਉਮੀਦਾਂ ਅਤੇ ਪੰਜਾਬ ਨਾਲ ਜੁੜੇ ਵਿਸ਼ੇਸ਼ ਮੁੱਦਿਆਂ ਨੂੰ ਸਿਆਸੀ ਮੰਚ ’ਤੇ ਉਠਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਖੇਤੀਬਾੜੀ ਦਾ ਵੱਡਾ ਯੋਗਦਾਨ ਰਿਹਾ ਹੈ, ਪਰ ਕਿਸਾਨਾਂ ਦੀ ਆਮਦਨ, ਖੇਤੀ ਲਾਗਤਾਂ, ਪਾਣੀ ਦੇ ਡਿੱਗ ਰਹੇ ਪੱਧਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਵਰਗੇ ਮੁੱਦਿਆਂ ਵੱਲ ਲਗਾਤਾਰ ਧਿਆਨ ਦੇਣ ਦੀ ਲੋੜ ਹੈ। ਇਸ ਦੇ ਨਾਲ ਹੀ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਸੇ ਦੀ ਸੰਭਾਲ ਵੀ ਸੂਬੇ ਦੀਆਂ ਤਰਜੀਹਾਂ ਵਿਚ ਸ਼ਾਮਲ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਅਜਿਹੀ ਸਿਆਸਤ ਦੀ ਲੋੜ ਹੈ, ਜਿਸ ਵਿਚ ਸੂਬੇ ਦੇ ਹਿੱਤਾਂ, ਲੋਕ ਭਲਾਈ, ਰੁਜ਼ਗਾਰ, ਕਿਸਾਨੀ ਅਤੇ ਸਮਾਜਿਕ ਵਿਕਾਸ ਨੂੰ ਮਹੱਤਵ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਖੇਤਰੀ ਪਾਰਟੀਆਂ ਦੀ ਭੂਮਿਕਾ ਦਾ ਮੁਲਾਂਕਣ ਵੀ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਹੱਲ ਲਈ ਹਮੇਸ਼ਾ ਅਕਾਲੀ ਦਲ ਪਹਿਰੇਦਾਰ ਬਣਾਇਆ ਰਿਹਾ, ਅਕਾਲੀ ਰਾਜ ਸਮੇਂ ਹਰ ਵਰਗ ਦੇ ਮਸਲੇ ਹੱਲ ਕਰਨ ਵੱਲ ਧਿਆਨ ਦਿੱਤਾ ਜਾਂਦਾ ਰਿਹਾ, ਗ਼ਰੀਬ ਅਤੇ ਮੱਧ ਪਰਿਵਾਰਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਅਕਾਲੀ ਦਲ ਨੂੰ ਆਮ ਪੰਜਾਬੀਆਂ ਦੇ ਸਾਥ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਅਸ਼ੋਕ ਕਟਾਰੀਆ ਤੇ ਸਰਪੰਚ ਜਸਵੀਰ ਸਿੰਘ ਘੁੰਮਣ ਨੇ ਰਾਏਪੁਰ ਨੰਗਲ ਵਿਖੇ ਸੜਕ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਵਿਦਿਅਕ ਅਦਾਰਿਆਂ ਦੇ ਮਹਿਲਾ ਮੁਖੀ ‘ਫੁਲਕਾਰੀ’ ਤੇ ‘ਵਰਣਮਾਲਾ’ ਤਖ਼ਤੀਆਂ ਨਾਲ ਸਨਮਾਨਿਤ
Ad Position 24