27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੱਡੀਆਂ ਦੇ ਮਾਹਿਰ ਡਾ. ਪਰਮਵੀਰ ਪਨੇਸਰ ਨੇ ਸਿਵਲ ਹਸਪਤਾਲ ਬਲਾਚੌਰ ਵਿਖੇ ਅਹੁਦਾ ਸੰਭਾਲਿਆ

ਬਲਾਚੌਰ, 27 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਡਾ. ਪਰਮਵੀਰ ਪਨੇਸਰ ਨੇ ਹੱਡੀਆਂ ਦੇ ਮਾਹਿਰ ਵਜੋਂ ਅਹੁਦਾ ਸੰਭਾਲ ਲਿਆ ਹੈ।

Ad Position 21
No active advertisement
ਅਜੀਤ ਡੈਸਕ 28-10-2026
ਬਲਾਚੌਰ, 27 ਅਕਤੂਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਡਾ. ਪਰਮਵੀਰ ਪਨੇਸਰ ਨੇ ਹੱਡੀਆਂ ਦੇ ਮਾਹਿਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਲਾਲ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਡਾ. ਪਰਮਵੀਰ ਪਨੇਸਰ ਨੇ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਐਮ. ਬੀ. ਬੀ. ਐਸ ਤੇ ਐਮ. ਐਸ. ਓਰਥੋ ਦੀ ਡਿਗਰੀ ਪ੍ਰਾਪਤ ਕੀਤੀ, ਜਦੋਂ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਸੀਨੀਅਰ ਰੈਜੀਡੈਂਟ ਵਜੋਂ ਵੀ ਸੇਵਾਵਾਂ ਵੀ ਦਿੱਤੀਆਂ। ਡਾ. ਪਰਮਜੀਤ ਲਾਲ ਨੇ ਆਸ ਜਤਾਈ ਕਿ ਡਾ. ਪਨੇਸਰ ਦੇ ਅਹੁਦਾ ਸੰਭਾਲਣ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੱਡੀਆਂ ਨਾਲ ਸਬੰਧਿਤ ਰੋਗਾਂ ਦੀ ਜਾਂਚ ਲਈ ਸਰਕਾਰੀ ਹਸਪਤਾਲ ਵਿਖੇ ਪਹੁੰਚ ਕੇ ਆਪਣਾ ਇਲਾਜ ਕਰਵਾਉਣ ਨੂੰ ਤਰਜੀਹ ਦੇਣ। ਇਸ ਸਬੰਧੀ ਡਾਕਟਰ ਪਰਮਵੀਰ ਪਨੇਸਰ ਨੇ ਕਿਹਾ ਕਿ ਸਮੁੱਚੇ ਇਲਾਕਾ ਵਾਸੀ ਸਰਕਾਰੀ ਹਸਪਤਾਲ ਦੇ ਸਮੇਂ ਦੌਰਾਨ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰਕੇ ਆਪਣਾ ਇਲਾਜ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ’ਚ ਮਨਾਇਆ ਗਿਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਅਗਲੀ ਖ਼ਬਰ ਅਵਤਾਰ ਸਿੰਘ ਸ਼ੇੇਰਗਿੱਲ ਯੂ.ਕੇ. ਵਲੋਂ ਲੰਬੇ ਸਮੇਂ ਤੋਂ ਛੱਡਿਆ ਰਸਤਾ ਗੁਰਦੁਆਰਾ ਦੂਖ ਨਿਵਾਰਨ ਨਾਭ ਕੰਵਲ ਰਾਜਾ ਸਾਹਿਬ ਨੂੰ...
Ad Position 24