29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਰਪ੍ਰਸਤ ਅਚਾਰਿਆ ਨਮਰਤਾ ਨੰਦ ਅਤੇ ਪ੍ਰਸਿੱਧ ਕਥਾਵਾਚਕ ਰਵੀ ਨੰਦਨ ਸ਼ਾਸਤਰੀ ਵਰਿੰਦਾਵਨ ਵਾਲੇ। ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸ੍ਰੀ ਮਦ ਭਾਗਵਤ ਕਥਾ ਕੱਲ੍ਹ ਤੋਂ

ਬਲਾਚੌਰ, 28 ਅਕਤੂਬਰ (ਨਰੇਸ਼ ਧੌਲ)-ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਤਿਗੁਰੂ ਗੰਗਾ ਨੰਦ ਮਹਾਰਾਜ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਪਤਾਹਿਕ ਸ੍ਰੀ ਮਦ ਭਾਗਵਤ ਕਥਾ ਸਬੰਧੀ ਸਮਾਗਮ ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੇ ਪਰਮ ਸੇਵਕ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗਊਸ਼ਾਲਾ ਦੇ ਸਰਪ੍ਰਸਤ ਅਚਾਰਿਆ ਨਮਰਤਾ ਨੰਦ ਦੀ ਸਰਪ੍ਰਸਤੀ ਹੇਠ 30 ਅਕਤੂਬਰ ਤੋਂ 4 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਪ੍ਰਸਿੱਧ ਕਥਾਵਾਚਕ ਰਵੀਨੰਦਨ ਸ਼ਾਸਤਰੀ ਵਰਿੰਦਾਵਨ ਵਾਲਿਆਂ ਵੱਲੋਂ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 30 ਅਕਤੂਬਰ ਸ਼ੁੱਕਰਵਾਰ ਨੂੰ ਸ਼ੁਰੂਆਤ ਮੌਕੇ ਸਵੇਰੇ 9 ਵਜੇ ਸਤਿਲੋਕ ਧਾਮ ਰੱਤੋਵਾਲ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਮਾਪਤ ਹੋਵੇਗੀ।

Ad Position 21
No active advertisement
ਅਜੀਤ ਡੈਸਕ 29-10-2026
ਬਲਾਚੌਰ, 28 ਅਕਤੂਬਰ (ਨਰੇਸ਼ ਧੌਲ)-ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਤਿਗੁਰੂ ਗੰਗਾ ਨੰਦ ਮਹਾਰਾਜ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਪਤਾਹਿਕ ਸ੍ਰੀ ਮਦ ਭਾਗਵਤ ਕਥਾ ਸਬੰਧੀ ਸਮਾਗਮ ਸਤਿਗੁਰੂ ਗੰਗਾ ਨੰਦ ਭੂਰੀ ਵਾਲਿਆਂ ਦੇ ਪਰਮ ਸੇਵਕ ਭਗਤ ਚਰਨਜੀਤ ਭਾਟੀਆ ਕੈਨੇਡਾ ਵਾਲਿਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗਊਸ਼ਾਲਾ ਦੇ ਸਰਪ੍ਰਸਤ ਅਚਾਰਿਆ ਨਮਰਤਾ ਨੰਦ ਦੀ ਸਰਪ੍ਰਸਤੀ ਹੇਠ 30 ਅਕਤੂਬਰ ਤੋਂ 4 ਨਵੰਬਰ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਪ੍ਰਸਿੱਧ ਕਥਾਵਾਚਕ ਰਵੀਨੰਦਨ ਸ਼ਾਸਤਰੀ ਵਰਿੰਦਾਵਨ ਵਾਲਿਆਂ ਵੱਲੋਂ ਧਾਰਮਿਕ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 30 ਅਕਤੂਬਰ ਸ਼ੁੱਕਰਵਾਰ ਨੂੰ ਸ਼ੁਰੂਆਤ ਮੌਕੇ ਸਵੇਰੇ 9 ਵਜੇ ਸਤਿਲੋਕ ਧਾਮ ਰੱਤੋਵਾਲ ਤੋਂ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਜਾਵੇਗੀ, ਜੋ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਮਾਪਤ ਹੋਵੇਗੀ। ਸ੍ਰੀ ਮੱਦ ਭਾਗਵਤ ਕਥਾ ਦੀ ਸਮਾਪਤੀ ਮੌਕੇ 5 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰਨ ਆਹੂਤੀ ਦਾ ਸਮਾਗਮ ਕਰਵਾਇਆ ਜਾਵੇਗਾ। ਅਚਾਰਿਆ ਨਮਰਤਾ ਨੰਦ ਅਤੇ ਸਤਿਗੁਰੂ ਗੰਗਾ ਨੰਦ ਭੂਰੀਵਾਲੇ ਯਾਦਗਾਰੀ ਗਊਸ਼ਾਲਾ ਪ੍ਰਬੰਧਕ ਕਮੇਟੀ ਆਦੋਆਣਾ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਪਵਿੱਤਰ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਹਾਜ਼ਰੀਆਂ ਭਰਨ ਅਤੇ ਆਪਣਾ ਜੀਵਨ ਸਫਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਅੰਗਦ ਨਗਰ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮੇਂ ਕੀਰਤਨੀ ਜਥਾ ਕੀਰਤਨ ਕਰਦਾ ਹੋਇਆ,...
Ad Position 24